ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਸਾਹਿਬ ਅਸਲਾਮਾਬਾਦ ਤੋਂ ਪ੍ਰਭਾਤ ਫੇਰੀਆਂ ਆਰੰਭ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ 1 ਜਨਵਰੀ 2025 ਤੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਮੰਦਿਰ ਸਭਾ (ਰਜਿ.) ਅਸਲਾਮਾਬਾਦ ਹੁਸ਼ਿਆਰਪੁਰ ਤੋਂ ਪ੍ਰਭਾਤਫੇਰੀਆਂ ਆਰੰਭ ਹੋਈਆਂ ਹਨ। ਅੱਜ ਚੌਥੇ ਦਿਨ ਦੀ ਪ੍ਰਭਾਤਫੇਰੀ ਓਂਕਾਰ ਸਿੰਘ ਦੇ ਗ੍ਰਹਿ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ   ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।  ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਅਸਲਾਮਾ ਬਾਦ ਦੇ ਪ੍ਰਧਾਨ  ਨੇ ਦੱਸਿਆ ਕਿ 1 ਜਨਵਰੀ ਤੋਂ ਪ੍ਰਭਾਤਫੇਰੀਆਂ ਆਰੰਭ ਹੋਈਆਂ ਹਨ ਜੋ ਕਿ 10 ਫਰਵਰੀ ਤੱਕ ਨਿਰੰਤਰ ਜਾਰੀ ਰਹਿਣਗੀਆਂ। ਉਨਾਂ ਦੱਸਿਆ ਕਿ 10 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾ  ਦੱਸਿਆ ਕਿ ਹਰ ਸਾਲ ਦੀ ਤਰਾਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿਚ ਨਗਰ ਕੀਰਤਨ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਸਜਾਏ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰੀਰ ਨੂੰ ਚੀਰਦੀ ਐਨੀ ਜਿਆਦਾ ਪੈ ਰਹੀਂ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਤੋ ਬਚਣ ਦੀ ਜਰੂਰਤ ਹੈ : ਅਵਤਾਰ ਭੀਖੋਵਾਲ
Next articleਸੰਵਿਧਾਨ ਭਾਰਤੀ ਨਾਗਰਿਕਾਂ ਨੂੰ ਭੇਦਭਾਵ ਮੁਕਤ ਅਤੇ ਗਰੀਬੀ ਮੁਕਤ ਜਿੰਦਗੀ ਜਿਉਣ ਦੇ ਬਰਾਬਰ ਰਸਤੇ ਤੈਅ ਕਰਦਾ : ਲੰਬੜਦਾਰ ਰਣਜੀਤ ਰਾਣਾ