ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)–ਪਿੰਡ ਦੁਸਾਂਝ ਕਲਾਂ ਵਿਖੇ ਧੰਨ ਧੰਨ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿੱਚ ਗੁਰੂਦੁਆਰਾ ਸ਼੍ਰੀ ਗੁਰੂ ਰਵਿਦਾਸ ਮਾਤਾ ਕਲਸਾ ਦਰਵਾਜ਼ਾ ਦੀ ਪ੍ਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੁਰਾਨ ਇੰਟਰਨੈਸ਼ਨਲ ਗੋਲਡ ਮੈਡਲ ਪੰਥਕ ਢਾਡੀ ਜੱਥਾ ਅਮ੍ਰਿਤਦੀਪ ਸਿੰਘ ਸੇਵਕ ਨੇ ਆਇਆ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦੇ ਇਤਿਹਾਸ ਨਾਲ ਜੋੜਿਆ। ਇਸ ਸੰਗਤਾਂ ਵੱਲੋਂ ਥਾਂ-ਥਾਂ ਤੇ ਫਲ-ਫਰੂਟ ਅਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪ੍ਧਾਨ ਰਜਿੰਦਰਪਾਲ ਬਿੱਟਾ, ਵਾਇਸ ਪ੍ਰਧਾਨ ਸਤਪਾਲ ਚੰਦੜ੍ਹ, ਸਕੱਤਰ ਮਨੋਹਰ ਲਾਲ, ਖ਼ਜ਼ਾਨਚੀ ਸੋਮ ਨਾਥ, ਸਹਾਇਕ ਖ਼ਜ਼ਾਨਚੀ ਸੁਰਜੀਤ ਪਾਲ, ਜਸਪਾਲ ਭੁੱਟਾ, ਸੁਰਿੰਦਰਪਾਲ ਛਿੰਦੀ, ਡਾ.ਓਮ ਪ੍ਰਕਾਸ਼, ਮੱਖਣ ਰਾਮ, ਸਤਪਾਲ ਸੱਤੀ, ਸਰਪੰਚ ਨਿਰਮਲ ਕੁਮਾਰ ਨਵੀਂ, ਹੈਂਡ ਗ੍ਰੰਥੀ ਮੱਖਣ ਸਿੰਘ ਤੋਂ ਇਲਾਵਾਂ ਸੰਗਤਾਂ ਭਾਰੀ ਗਿਣਤੀ ਵਿੱਚ ਆਦਿ ਹਾਜ਼ਰ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ ਅਤੇ ਸਹਿਯੋਗੀ ਸੱਜਣਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਨੋਹਰ ਲਾਲ ਨੇ ਬਾਖੂਬੀ ਨਿਭਾਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



