ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀਆਂ ਖੁਸ਼ੀਆਂ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਅਤੇ ਰਹਿਨੁਮਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਰ ਰਹੇ ਸਨ। ਗੁਰੂ ਰਵਿਦਾਸ ਮਹਾਰਾਜ ਸਾਧੂ ਸੰਪਰਦਾਇ ਸੋਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਜੀ ਭਰੋ ਮਜਾਰਾ ਜੀ ਦੀ ਸਰਪ੍ਰਸਤੀ ਕੱਢ ਰਹੇ ਸਨ ਜਿਸ ਵਿੱਚ ਭਰੋ ਮਜਾਰਾ ਤੋਂ ਨਗਰ ਕੀਰਤਨ ਸ਼ੁਰੂ ਹੋਇਆ ਅਤੇ ਸਰਹਾਲਾ, ਚੱਕ ਮਾਈ ਦਾਸ, ਚੱਕ ਗੁਰੂ, ਤਲਵੰਡੀ, ਚੱਕ ਰਾਮੂ ,ਭਰੋ ਮਜਾਰਾ ਤੋਂ ਹੁੰਦਾ ਹੋਇਆ ਵਾਪਸ ਡੇਰੇ ਵਿਖੇ ਸਮਾਪਤ ਹੋਇਆ। ਜਿਸ ਵਿੱਚ ਭਾਈ ਹਰਪਾਲ ਸਿੰਘ ਜੀ ਜਲੰਧਰ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਤੇ 108 ਸੰਤ ਕੁਲਵੰਤ ਰਾਮ ਭਰੋ ਮਜਾਰਾ,ਡਾ ਸੰਤ ਲਛਮਣ ਦਾਸ ਜੀ ਭਰੋ ਮਜਾਰਾ ਵਾਲੇ, ਪ੍ਰਵੀਨ ਬੰਗਾ ਇੰਚਾਰਜ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ , ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ ਆਮ ਆਦਮੀ ਪਾਰਟੀ ਅਤੇ ਕਈ ਸੰਤ ਮਹਾਂਪੁਰਸ਼ ਤੇ ਸੰਗਤਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj