(ਸਮਾਜ ਵੀਕਲੀ) ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਵਿਖੇ ਅੱਖਾਂ ਦਾ ਫ੍ਰੀ ਕੈਂਪ 21 ਤਰੀਕ ਨੂੰ ਲਗਾਇਆ ਜਾਵੇਗਾ। ਰਵਿਦਾਸੀਆ ਕੌਮ ਦੇ ਮਹਾਨ ਸ਼ਹੀਦ ਸੰਤ ਰਾਮਾਨੰਦ ਜੀ ਨੂੰ ਸਮਰਪਿਤ ਹੋਵੇਗਾ ਬੰਗਾ( ਚਰਨਜੀਤ ਸੱਲ੍ਹਾਂ ) ਰਵਿਦਾਸੀਆ ਕੌਮ ਦੇ ਮਹਾਨ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਬੰਗਾ ਨੇੜੇ ਸ਼ਹੀਦ ਭਗਤ ਸਿੰਘ ਰੋਡ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਵਿਖੇ 21 ਤਰੀਕ 2025 ਨੂੰ ਦਿਨ ਬੁੱਧਵਾਰ ਸਵੇਰੇ 9 ਵਜੇ ਦੁਪਹਿਰ 2 ਵਜੇ ਤੱਕ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ, ਅਪ੍ਰੇਸ਼ਨ ਲਈ ਪਾਏ ਗਏ ਮਰੀਜ਼ਾਂ ਦੇ ਅੱਖਾਂ ਵਿੱਚ ਲੈਂਸ ਪਾਏ ਜਾਣਗੇ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਅਤੇ ਦੁਵਾਈਆ ਮੁਫ਼ਤ ਦਿੱਤੀਆਂ ਜਾਣਗੀਆਂ। ਲੋੜਵੰਦ ਪਰਿਵਾਰਾਂ ਨੂੰ ਅਪੀਲ ਹੈ ਕਿ ਇਸ ਕੈਂਪ ਵਿੱਚ ਪਹੁੰਚ ਕੇ ਪ੍ਰਬੰਧਕਾਂ ਅਤੇ ਦਾਨੀ ਸੱਜਣਾਂ ਵੱਲੋਂ ਸਮਾਜ ਭਲਾਈ ਕਾਰਜਾਂ ਦਾ ਲਾਭ ਲੈਣ ਜੀ ਵੱਲੋਂ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਦੇ ਸਮੂਹ ਡਾਕਟਰ ਸਾਹਿਬਾਨ।
ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਵਿਖੇ ਅੱਖਾਂ ਦਾ ਫ੍ਰੀ ਕੈਂਪ 21 ਤਰੀਕ ਨੂੰ ਲਗਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



