HOME ਸ੍ਰੀ ਗੁਰੂ ਰਵਿਦਾਸ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ 22 ਨੂੰ : ਭਾਰਤੀ

ਸ੍ਰੀ ਗੁਰੂ ਰਵਿਦਾਸ ਸੁਸਾਇਟੀ ਵੱਲੋਂ ਸਨਮਾਨ ਸਮਾਰੋਹ 22 ਨੂੰ : ਭਾਰਤੀ

4

— ਸੇਵਾ ਮੁਕਤ ਮੁਲਾਜ਼ਮਾਂ ਦਾ ਹੋਵੇਗਾ ਮਾਣ ਤਾਣ —

 ਫ਼ਰੀਦਕੋਟ  (ਸਮਾਜ ਵੀਕਲੀ)   ( ਸ਼ਿਵਨਾਥ ) ਸਥਾਨਕ ਸ੍ਰੀ ਗੁਰੂ ਰਵਿਦਾਸ ਸੁਸਾਇਟੀ (ਰਜਿ.) ਵੱਲੋਂ ਭਾਈਚਾਰੇ ਦੇ ਸੇਵਾ ਮੁਕਤ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਵਿਸ਼ੇਸ਼ ਸਮਾਗਮ ਆਉਂਦੀ 22 ਫਰਵਰੀ ਐਤਵਾਰ ਨੂੰ ਸਥਾਨਕ ਫਰੀਦਕੋਟ ਕਲੱਬ ਵਿਖੇ ਸਵੇਰੇ 10:00 ਵਜੇ ਆਯੋਜਿਤ ਕੀਤਾ ਜਾਵੇਗਾ। ਸੁਸਾਇਟੀ ਦੇ ਸਰਪ੍ਰਸਤ ਸੇਵਾ ਮੁਕਤ ਐਕਸੀਅਨ ਇੰਜ. ਭੂਪਿੰਦਰ ਕੁਮਾਰ ਦੀ ਦੇਖ ਰੇਖ ਅਤੇ ਅਗਵਾਈ ਹੇਠ ਹੋਣ ਵਾਲੇ ਇਸ ਸਮਾਰੋਹ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਮਨਜੀਤ ਖਿੱਚੀ ਕਰਨਗੇ। ਸਮਾਰੋਹ ਦੌਰਾਨ ਪੀ.ਐੱਸ.ਪੀ.ਸੀ.ਐੱਲ. ਦੇ ਜੁਆਇੰਟ ਸੈਕਟਰੀ ਸੀਤਾ ਰਾਮ, ਨਿਊ ਇੰਡੀਆ ਅਸ਼ੋਰੈਂਸ ਕੰਪਨੀ ਦੇ ਸੀਨੀਅਰ ਅਸਿਸਟੈਂਟ ਗਿਆਨ ਚੰਦ, ਸ਼ੰਕਰ ਦਾਸ ਤੇ ਰਮੇਸ਼ ਕੁਮਾਰ (ਦੋਵੇਂ ਏ.ਐੱਸ.ਆਈ.) ਸਣੇ ਰੇਲਵੇ ਕਰਮਚਾਰੀ ਕੁਲਦੀਪ ਕੁਮਾਰ ਉਰਫ਼ ਮਦਨ ਲਾਲ (ਸਾਰੇ ਸੇਵਾ ਮੁਕਤ) ਸਨਮਾਨਿਤ ਕੀਤੇ ਜਾਣਗੇ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਜਗਦੀਸ਼ ਰਾਜ ਭਾਰਤੀ ਨੇ ਦੱਸਿਆ ਹੈ ਕਿ ਸਨਮਾਨ ਸਮਾਰੋਹ ਦੌਰਾਨ ਉਕਤ ਪੰਜੇ ਸੇਵਾ ਮੁਕਤ ਕਰਮਚਾਰੀਆਂ ਨੂੰ ਯਾਦਗਾਰੀ ਸਨਮਾਨ ਚਿੰਨ ਭੇਂਟ ਕੀਤੇ ਜਾਣਗੇ। ਸ੍ਰੀ ਭਾਰਤੀ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਉਕਤ ਸਨਮਾਨ ਸਮਾਰੋਹ ਦੌਰਾਨ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਸ੍ਰੀ ਭਾਰਤੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਭਵਿੱਖ ਵਿੱਚ ਭਾਈਚਾਰੇ ਦੇ ਜੁਝਾਰੂ ਅਤੇ ਸੰਘਰਸ਼ਸ਼ੀਲ ਸੇਵਾ ਮੁਕਤ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਜਾਰੀ ਰਹੇਗਾ। ਸਨਮਾਨ ਸਮਾਰੋਹ ਦੀ ਸਮਾਪਤੀ ਉਪਰੰਤ ਸਭਨਾਂ ਲਈ ਚਾਹ ਪਾਣੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 20/02/2026
Next articleਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ 21 ਫਰਵਰੀ ਨੂੰ ਫ਼ਰੀਦਕੋਟ ਵਿਖੇ ਵਿਚਾਰ ਚਰਚਾ ਸਮਾਗਮ :-ਸ੍ਰੀ ਮਨਜੀਤ ਪੁਰੀ