ਦਿਆਲਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ)  (ਦੀਪਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਦਿਆਲਪੁਰ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਾਣਕਾਰੀ ਅਨੁਸਾਰ ਪ੍ਰਕਾਸ਼ ਦਿਹਾੜੇ ਦੇ ਸੰਬੰਧੀ ਪੰਜ ਪਿਆਰਿਆਂ ਦੀ ਅਗਵਾਈ ‘ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਮੌਕੇ ਵੱਖ-ਵੱਖ ਪੜਾਵਾਂ ‘ਚ ਭਾਈ ਜਸਵੀਰ ਸਿੰਘ ਦੌਲਤਪੁਰ ਦੇ ਢਾਡੀ ਜਥੇ ਵਲੋਂ ਗੁਰੂ ਜੀ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਹੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਦਿਲਦਾਰ ਸਿੰਘ ਚਾਕਰ ਜਲੰਧਰ ਵਾਲਿਆ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ ਪ੍ਰਧਾਨ ਸਤਪਾਲ, ਸੋਨੂੰ ਸਰਪੰਚ, ਕਾਕਾ,ਜੀਵਨ, ਦਵਿੰਦਰ, ਸ਼ਿਗਾਰਾ ਰਾਮ, ਲਾਡੀ,ਬਲਵੀਰ ਸੁਮਨ, ਕਿਸ਼ਾ ਅਰਮਾਨ ਇਹਨਾਂ ਸਮਾਗਮਾਂ ਲਈ ਸਹਿਯੋਗ ਕਰਨ ਵਾਲੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਾਲਕਦੀਮ ਨੂੰ ਆਡੀ. ਡੀ. ਬੀ ਆਈ ਬੈਂਕ ਅੱਪਰਾ ਵੱਲੋਂ ਫਰਨੀਚਰ ਭੇਂਟ
Next articleਅੱਪਰਾ ਵਿਖੇ ਵਿਸ਼ਾਲ ਨਗਰ ਕੀਰਤਨ ਆਯੋਜਿਤ