HOME ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ

2

ਵਿਲੱਖਣ ਹੋਵੇਗਾ 8 ਨਵੰਬਰ ਨੂੰ ਲਾਜਵੰਤੀ ਸਟੇਡੀਅਮ ‘ਚ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ – ਆਸ਼ਿਕਾ ਜੈਨ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਵਿਲੱਖਣ ਲਾਈਟ ਲੈਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸ਼ੋਅ ਵਿਚ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਨੂੰ ਆਕਰਸ਼ਕ ਅਤੇ ਭਾਵਨਾਤਮਕ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿਖੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਕਰੀਬ 45 ਮਿੰਟ ਦਾ ਇਹ ਡਿਜੀਟਲ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਸੁੰਦਰਤਾ ਨਾਲ ਉਜਾਗਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ੋਅ ਲਈ ਐਂਟਰੀ ਮੁਫ਼ਤ ਹੋਵੇਗੀ ਅਤੇ ਕੋਈ ਵੀ ਵਿਅਕਤੀ ਬਿਨਾਂ ਪਾਸ ਦੇ ਇਸ ਸ਼ਾਨਦਾਰ ਸਮਾਗਮ ਵਿਚ ਸ਼ਾਮਿਲ ਹੋ ਸਕਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਹਿੱਸਾ ਲੈਣ। ਡਿਪਟੀ ਕਮਿਸ਼ਨਰ ਨੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਫ਼ਾਈ, ਪਾਰਕਿੰਗ ਵਿਵਸਥਾ, ਬੈਰੀਕੇਡਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ ਵਿਵਸਕਾ, ਕੰਟਰੋਲ ਰੂਮ, ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਂਬੱਧ ਢੰਗ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਝੂਠੇ ਪਰਚਿਆਂ ਤੇ ਨਜਾਇਜ਼ ਗ੍ਰਿਫ਼ਤਾਰੀਆਂ ਦੇ ਵਿਰੋਧ ‘ਚ ਬਸਪਾ ਦਾ ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ ਪ੍ਰਦਰਸ਼ਨ
Next articleਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਐਸ.ਡੀ.ਐਮ ਗੁਰਸਿਮਰਨਜੀਤ ਕੌਰ