HOME *ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜਾਦੀ ਦੀ...

*ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਤਾ ਬਲਿਦਾਨ ਵਿਸ਼ਵ ਦੇ ਇਤਿਹਾਸ ‘ਚ ਬੇਮਿਸਾਲ – ਚੇਅਰਮੈਨ ਜਸਵੀਰ ਸਿੰਘ ਗੜ੍ਹੀ*

4
ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਦਿੱਤਾ ਸੱਦਾ*
*-ਕਿਹਾ ! ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ*
*- 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ*
ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) – ਆਰਿਆ ਸਮਾਜ ਕਾਲਜ ਅਤੇ ਬੀ.ਐਲ.ਐਮ. ਕਾਲਜ (ਲੜਕੀਆਂ) ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਚੇਅਰਮੈਨ ਗੜ੍ਹੀ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਜੋ ਬਲਿਦਾਨ ਦਿੱਤਾ ਉਹ ਵਿਸ਼ਵ ਭਰ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਸਾਡੇ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਚੇਅਰਮੈਨ ਗੜ੍ਹੀ ਨੇ ਆਰਿਆ ਕਾਲਜ ਤੇ ਬੀ.ਐਲ.ਐਮ. ਕਾਲਜ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣੇ ਸਮੇਂ ਦੀ ਲੋੜ ਹੈ ਕਿਉਂਕਿ ਗੁਰੂ ਸਾਹਿਬ ਦਾ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਵਿੱਚ ਦਰਜ਼ ਹੈ ਕਿ ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਆਪਣੇ ਕਾਰਜਕਾਲ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਸਮਾਗਮ ਕਰਵਾਕੇ ਵਡਭਾਗਾ ਮਹਿਸੂਸ ਕਰ ਰਹੀ ਹੈ।ਇਸ ਮੌਕੇ ਕਾਲਜ ਪ੍ਰਬੰਧਕਾਂ ਵਿੱਚ ਯੱਸ਼ ਗਿਰੀ, ਕੁਲਦੀਪ ਅਗਨੀਹੋਤਰੀ, ਭਾਰਦਵਾਜ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਵਿਦਿਆਰਥੀ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਸ ਡੀ ਐਮ ਚੇਤਨ ਬੰਗੜ ਨੇ ਮੋਰਿੰਡਾ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ
Next articleProtect Cuba to ensure success of ideals of Socialism, Social Justice, Dignity and Sovereignty of people