ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ , ਫੱਤੂਢੀਂਗਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਧਾਰਮਿਕ ਅਤੇ ਸਿੱਖਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਅਧੀਨ ਵਿਦਿਆਰਥੀਆਂ ਨੂੰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਜੀ ਦੇ ਦਰਸ਼ਨ ਕਰਵਾਏ ਗਏ। ਇਸ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਸਾਹਿਬ ਜੀ ਦੀਆਂ ਅਮਰ ਸਿੱਖਿਆਵਾਂ, ਬਲਿਦਾਨ ਅਤੇ ਸ਼ਹੀਦੀ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਸੀ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਘਰ ਦੀ ਪਵਿੱਤਰਤਾ ਅੰਦਰ ਆਤਮਿਕ ਸ਼ਾਂਤੀ ਦਾ ਗਹਿਰਾ ਅਨੁਭਵ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਇਸ ਪ੍ਰਕਾਰ ਦੀਆਂ ਯਾਤਰਾਵਾਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਧਾਰਮਿਕ ਮੂਲਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ, ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਵਿਦਿਆਰਥੀਆਂ ਨੇ ਇਸ ਯਾਦਗਾਰ ਅਤੇ ਪ੍ਰੇਰਣਾਦਾਇਕ ਯਾਤਰਾ ਲਈ ਕਾਲਜ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਉਨ੍ਹਾਂ ਦੇ ਜੀਵਨ ਵਿੱਚ ਕੀਮਤੀ ਸਿੱਖਿਆ ਦੇ ਸਰੋਤ ਹਨ। ਕਾਲਜ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿੱਖਿਅਕ ਅਤੇ ਧਾਰਮਿਕ ਯਾਤਰਾਵਾਂ ਲਗਾਤਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



