HOME ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

1
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ*
ਰਾਏਕੋਟ,  (ਸਮਾਜ ਵੀਕਲੀ)  ( ਗੁਰਭਿੰਦਰ ਸਿੰਘ ਗੁਰੀ ) :  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ ਹੋਇਆ।ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ।  ਨਗਰ ਕੀਰਤਨ ਦੀ ਰਵਾਨਗੀ ਮੌਕੇ ਐਸਜੀਪੀਸੀ ਮੈਂਬਰ ਜਗਜੀਤ ਸਿੰਘ ਤਲਵੰਡੀ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਨ ਅਤੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਲਗਾਏ ਗਏ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਹਜ਼ਾਰੀ ਭਰ ਕੇ ਸ਼ਰਧਾ ਪ੍ਰਗਟਾਈ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜੱਥੇਦਾਰ ਜਗਜੀਤ ਸਿੰਘ ਤਲਵੰਡੀ, ਸ. ਹਰਪਾਲ ਸਿੰਘ ਜੱਲ੍ਹਾ, ਬਾਬਾ ਗੁਰਜੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਸਰਬਜੋਤ ਸਿੰਘ ਡਾਂਗੋ, ਹਲਕਾ ਇੰਚਾਰਜ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਚੰਦ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋ ਲਗਾਇਆਂ ਲਗਾਤਾਰ ਤਿੰਨ ਦਿਨ ਵਿਸਾਲ ਖੂਨਦਾਨ ਕੈਂਪ।
Next articleਨਵਾਂਸ਼ਹਿਰ ਜਿਲੇ ਕਸਬਾ ਬੰਗਾ ਵਿਖੇ ਆਪਸੀ ਰੰਜਿਸ਼ ਕਾਰਨ ਸ਼ਰੇਆਮ ਚੱਲੀ ਆ ਗੋਲੀਆਂ 5 ਜ਼ਖ਼ਮੀ ਪੁਲਿਸ ਵੱਲੋਂ ਦੋ ਨਾਮਜ਼ਦ