HOME *ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਨੂੰ ਸਮਰਪਿਤ...

*ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ-ਇੰਦਰਜੀਤ ਸਿੰਘ ਮੱਕੜ*

 *ਸਮਾਗਮ ਦੌਰਾਨ 350 ਬੀਬੀਆਂ ਗੁਰਬਾਣੀ ਕੀਰਤਨ ਦੀਆਂ ਲਗਾਉਣਗੀਆਂ ਛਹਿਬਰਾਂ* 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਨੌਂਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਫ਼ਤਿਹ ਟੀ਼ ਵੀ ਪਰਿਵਾਰ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਸਮੂਹ ਸਹਿਯੋਗੀਆਂ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤਾ ਜਾਣ ਵਾਲਾ ਸ਼ਤਾਬਦੀ ਸਮਾਗਮ ਇੱਕ ਅਲੌਕਿਕ ਤੇ ਯਾਦਗਾਰੀ ਕੀਰਤਨ ਸਮਾਗਮ ਹੋਵੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ: ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਸ੍ਰ: ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੰਘ ਨੌਜਵਾਨ ਸੇਵਾ ਸੁਸਾਇਟੀ ਤੇ ਸ਼ਤਾਬਦੀ ਸਮਾਗਮ ਦੇ ਮੁੱਖ ਪ੍ਰਬੰਧਕ ਸ੍ਰ: ਰਾਜਵੰਤ ਸਿੰਘ ਵੋਹਰਾ ਤੇ ਪ੍ਰਸ਼ੋਤਮ ਸਿੰਘ ਵੋਹਰਾ ਨੇ ਅੱਜ ਸਾਂਝੇ ਤੌਰ ਤੇ ਸ਼ਤਾਬਦੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ । ਇਸ ਦੌਰਾਨ ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਜਾਣਕਾਰੀ ਦੇਂਦਿਆਂ ਹੋਇਆਂ ਕਿਹਾ ਕਿ ਮਿਤੀ 11-12  ਨਵੰਬਰ ਨੂੰ ਸਾਮ 4 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਆਯੋਜਿਤ ਹੋਣ ਵਾਲੇ ਦੋ ਰੋਜ਼ਾ ਸ਼ਤਾਬਦੀ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਸ਼ਤਾਬਦੀ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਪੁੱਜ ਰਹੇ ਸੰਤ ਮਹਾਂਪੁਰਸ਼, ਸਿੰਘ ਸਹਿਬਾਨ ਤੇ ਸਿੱਖ ਕੌਮ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ, ਸਿੱਖਿਆਵਾਂ ਤੇ ਫਲਸਫੇ ਸੰਬੰਧੀ ਖੋਜ ਭਰਪੂਰ ਚਾਨਣਾ ਪਾ ਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੀਆਂ । ਇਸ ਦੌਰਾਨ ਸ੍ਰ: ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੰਘ ਨੌਜਵਾਨ ਸੇਵਾ ਸੁਸਾਇਟੀ ਨੇ ਦੱਸਿਆ ਕਿ ਫਤਿਹ ਟੀ. ਵੀ ਪਰਿਵਾਰ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਸ਼ਤਾਬਦੀ ਸਮਾਗਮ ਅੰਦਰ 350 ਬੀਬੀਆਂ ਦਾ ਸਮੂਹਿਕ ਕੀਰਤਨ ਦਰਬਾਰ ਇੱਕ  ਯਾਦਗਾਰੀ ਕੀਰਤਨ ਦਰਬਾਰ ਹੋਵੇਗਾ । ਉਨ੍ਹਾਂ ਨੇ ਲੁਧਿਆਣੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਦੋ ਰੋਜ਼ਾ ਸ਼ਤਾਬਦੀ ਸਮਾਗਮ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਨੌਂਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ ।ਇਸ ਸਮੇਂ ਉਨ੍ਹਾਂ ਦੇ ਨਾਲ ਜਸਵਿੰਦਰ ਮਲਹੋਤਰਾ ਵੀ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਟਾਕਿਆਂ ਦੇ ਮਾਰੂ ਪ੍ਰਭਾਵ
Next articleਤਰਲੋਚਨ ਸਿੰਘ ਸੂੰਢ ਦੀ ਬੇਵਕਤੀ ਮੌਤ ਨਾਲ ਇਲਾਕੇ ਲਈ ਬਹੁਤ ਹੀਵੱਡਾ ਘਾਟਾ:ਵੱਖ ਵੱਖ ਆਗੂ