HOME ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ‘ਚ ਦਸਵੀਂ ਕਲਾਸ ‘ਚ...

ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ‘ਚ ਦਸਵੀਂ ਕਲਾਸ ‘ਚ ਅਵੱਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

12

ਫਿਲੌਰ, ਅੱਪਰਾ (ਜੱਸੀ)-ਸਥਾਨਕ ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ‘ਚ ਦਸਵੀਂ ਕਲਾਸ ‘ਚ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ  ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮਾਸਟਰ ਗੁਰਜੀਤ ਸਿੰਘ  ਨੇ ਦੱਸਿਆ ਕਿ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ‘ਚ ਸੰਜਨਾ ਕਲੇਰ (557/ 650) ਨੇ ਪਹਿਲਾ, ਤਾਨੀਆ (556/ 650) ਨੇ ਦੂਸਰਾ ਤੇ ਹਰਸਿਮਰਨ (547/ 650) ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ  ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ  ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਉਨਾਂ ਦੀ ਮਿਹਨਤ ਤੇ ਅਧਿਆਪਕਾਂ ਤੇ ਮਾਪਿਆਂ ਦੀ ਲਗਨ ਨੂੰ  ਜਾਂਦਾ ਹੈ | ਸਕੂਲ ਪਿ੍ੰਸੀਪਲ ਨੇ ਸਾਰੇ ਹੀ ਵਿਦਿਆਰਥੀਆਂ ਨੂੰ  ਉਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਹਾਣੀ /ਬਦਲਦੀਆਂ ਰੁੱਤਾ
Next articleਫ਼ਿਕਰਾਂ ਮਾਰੀ ਮਾਂ