HOME ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਯੋਗ ਕਦਮ...

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਯੋਗ ਕਦਮ ਚੁੱਕਣਾ ਚਾਹੀਦਾ ਹੈ : ਬਰਾੜ, ਕੁਲਾਰ, ਮੁਕੰਦਪੁਰ

4

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਬਲਵਿੰਦਰ ਸਿੰਘ ਕੁਲਾਰ ਅਤੇ ਜਥੇਬੰਦਕ ਸਕੱਤਰ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਇਕ ਸਾਂਝੇ ਬਿਆਨ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਜਾਂਦੇ ਪੰਜਾਬੀਆਂ ਨਾਲ ਪੱਖਪਾਤੀ ਰਵੱਈਏ ਤੇ ਸਵਾਲ ਚੁੱਕਦਿਆਂ ਸਿੱਖਾਂ ਦੇ ਨਾਲ ਹੋ ਰਿਹਾ ਸਰਾਸਰ ਧੱਕਾ ਦੱਸਿਆ। ਉਹਨਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਪਹਿਲਾਂ ਤੋਂ ਹੀ ਕੇਂਦਰ ਸਰਕਾਰ ਦੀ ਆਦਤ ਹੈ। ਜਿਸ ਦੀ ਤਾਜ਼ਾ ਮਿਸਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਕ੍ਰਿਕਟ ਮੈਚ ਨੇ ਸਾਬਤ ਕਰ ਦਿੱਤਾ ਹੈ, ਕੇਂਦਰ ਸਰਕਾਰ ਆਪਣੇ ਫਾਇਦੇ ਲਈ ਕ੍ਰਿਕਟ ਮੈਚ ਤਾਂ ਕਰਵਾ ਸਕਦੀ ਹੈ ਪ੍ਰੰਤੂ ਸਿੱਖ ਕੌਮ ਦੇ ਧਾਰਮਿਕ ਪਵਿੱਤਰ ਅਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰਿਆਂ ਲਈ ਲਾਂਘੇ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਜਿਸ ਦਾ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਦੇਸ਼ ਦੀ ਤਰੱਕੀ ਲਈ ਚੁੱਕੇ ਜਾਂਦੇ ਕਦਮਾਂ ਲਈ ਕੋਈ ਇਤਰਾਜ਼ ਨਹੀਂ ਪ੍ਰੰਤੂ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਵੀ ਬਿਨਾਂ ਸ਼ਰਤ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਅਫਸੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਜਦੋਂ ਕੋਈ ਮਸਲਾ ਪੰਜਾਬ ਦੇ ਹਿੱਤਾਂ ਦਾ ਜਾਂ ਸਿੱਖਾਂ ਦੇ ਬੰਦੀ ਸਿੰਘਾਂ ਦਾ ਹੋਵੇ ਉਸ ਵਕ਼ਤ ਕੇਂਦਰ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਅਣਦੇਖਿਆ ਕਰ ਦਿੰਦੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਕ੍ਰਿਕਟ ਮੈਚ ਲਈ ਸਾਰੀਆਂ ਤਿਆਰੀਆਂ ਇੱਕਦਮ ਕਰ ਲਈਆਂ ਜਾਂਦੀਆਂ ਹਨ, ਉਸੇ ਤਰ੍ਹਾਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਵੀ ਬਿਨਾਂ ਸ਼ਰਤ ਲਾਂਘਾਂ ਖੋਲ੍ਹ ਕੇ ਸਿੱਖ ਕੌਮ ਨੂੰ ਧਾਰਮਿਕ ਆਜ਼ਾਦੀ ਦਾ ਅਹਿਸਾਸ ਕਰਵਾਇਆ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿੰਡ ਗੋਰਸੀਆਂ ਮੱਖਣ ਦੇ ਫੁੱਟਬਾਲ ਟੂਰਨਾਮੈਂਟ ਦਾ ਸ਼ਾਨੋ ਸ਼ੌਕਤ ਨਾਲ ਹੋਇਆ ਆਗਾਜ਼
Next article*ਜੀਨਾ ਇਸੀ ਕਾ ਨਾਮ ਹੈ ਗਾਇਕੀ ਦਾ ਪ੍ਰੋਗਰਾਮ 22 ਫਰਵਰੀ ਨੂੰ*