ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਸਾਬਕਾ ਜਿਲ੍ਹਾਂ ਪ੍ਰੀਸ਼ਦ ਮੈਂਬਰ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸਰਪੰਚ ਰਣਜੀਤ ਸਿੰਘ ਸੂਦ ਨੂੰ ਉਸ ਸਮੇਂ ਬਹੁਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ, ਸੇਵਾਮੁਕਤ ਸੈਂਟਰ ਹੈਂਡ ਅਧਿਆਪਕ ਸਗਲੀ ਰਾਮ ਸੂਦ (77 ਸਾਲ) ਦਾ ਅਚਾਨਕ ਦੇਹਾਂਤ ਹੋ ਗਿਆ। ਸਗਲੀ ਰਾਮ ਸੂਦ, ਜਿਸਨੇ ਸਿੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੱਕ ਕੰਮ ਕੀਤਾ, ਇੱਕ ਦਿਆਲੂ, ਹੱਸਮੁੱਖ ਅਤੇ ਠੰਢੇ ਸੁਭਾਅ ਵਾਲਾ ਵਿਅਕਤੀ ਸੀ। ਸਰਪੰਚ ਰਣਜੀਤ ਸੂਦ ਨੇ ਦੱਸਿਆ ਕਿ ਵਿਦੇਸ਼ਾਂ ਤੋਂ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ, ਉਨ੍ਹਾਂ ਨੂੰ 11 ਫਰਵਰੀ ਨੂੰ ਸਵੇਰੇ 11 ਵਜੇ ਸ੍ਰੀ ਖੁਰਾਲਗੜ੍ਹ ਸਾਹਿਬ ਸ਼ਮਸ਼ਾਨਘਾਟ ਵਿਖੇ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਮਾਸਟਰ ਸਗਲੀ ਰਾਮ ਸੂਦ ਦੇ ਦੇਹਾਂਤ ਦੀ ਖ਼ਬਰ ਸੁਣਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj