ਸ੍ਰੀ ਖੁਰਾਲਗੜ੍ਹ ਸਾਹਿਬ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕੇਵਲ ਸਿੰਘ ਨੇ ਕੀਰਤਨ ਰਾਹੀਂ ਪਹੁੰਚੀਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਨ 1604 ਈ: ਵਿੱਚ ਹੋਇਆ ਸੀ ਅਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਮੁੱਖ ਗ੍ਰੰਥੀ ਵਜੋਂ ਬਿਠਾਇਆ ਗਿਆ ਸੀ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਲੱਖੇਵਾਲ ਅਤੇ ਬੋੜਾ ਖੁਰਦ ਜ਼ਿਲ੍ਹਾ ਪਟਿਆਲਾ ਦੀ ਸੰਗਤ ਵੱਲੋਂ ਲੰਗਰ ਵਰਤਾਇਆ ਗਿਆ। ਇਸ ਮੌਕੇ ਕਮੇਟੀ ਮੈਂਬਰ ਪ੍ਰਧਾਨ ਜਥੇਦਾਰ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਕੈਸ਼ੀਅਰ ਡਾਕਟਰ ਹਰਭਜਨ ਸਿੰਘ, ਬਾਬਾ ਬਲਜੀਤ ਸਿੰਘ ਖ਼ਾਲਸਾ, ਸਤਪਾਲ ਸਿੰਘ, ਚਰਨ ਭਾਰਤੀ, ਸੁਰਜੀਤ ਸਿੰਘ ਨੰਬਰਦਾਰ, ਡਾਕਟਰ ਜਸਵੀਰ ਵਿੱਕੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly