ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਗਏ ਲੋਕਾਂ ਦਾ ਬੇਗਮਪੁਰਾ ਟਾਈਗਰ ਫੋਰਸ ਨਾਲ ਨਹੀਂ ਕੋਈ ਸੰਬੰਧ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ

• ਬੇਗਮਪੁਰਾ ਟਾਈਗਰ ਫੋਰਸ ਦਾ ਅਣਅਧਿਕਾਰਿਤ ਨਾਮ ਵਰਤਣ ਵਾਲਿਆਂ ਤੋਂ ਸੁਚੇਤ ਰਹਿਣ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ : ਹੈਪੀ ਫ਼ਤਿਹਗੜ੍ਹ, ਸਤੀਸ਼ ਸ਼ੇਰਗੜ੍ਹ 
• ਸ਼ਰਾਰਤੀ ਅਨਸਰਾਂ ਖਿਲਾਫ਼ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅਦਾਲਤੀ ਚਾਰਾਜੋਈ ਜਾਰੀ 
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤ ਕੇ ਆਮ ਲੋਕਾਂ ਦੇ ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਗੁੰਮਰਾਹ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅਦਾਲਤੀ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਮਾਮਲਾ ਹੁਣ ਮਾਨਯੋਗ ਅਦਾਲਤ ਦੇ ਵਿਚਾਰ ਅਧੀਨ ਹੈ ਇਸ ਲਈ ਜਿਹੜੇ ਸ਼ਰਾਰਤੀ ਅਨਸਰ ਆਦਿ ਧਰਮ ਦੇ ਪਵਿੱਤਰ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿੱਚ ਪਹੁੰਚ ਕਰਕੇ ਆਪਣੇ ਆਪ ਨੂੰ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰ ਦਸਦੇ ਹੋਏ ਪ੍ਰਬੰਧਕ ਕਮੇਟੀ ਨੂੰ ਗੁੰਮਰਾਹ ਕਰ ਰਹੇ ਹਨ ਉਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ, ਜ਼ਿਲਾ ਪ੍ਰਧਾਨ ਹੈਪੀ ਫਤਹਿਗੜ੍ਹ ਅਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਸ਼ੇਰਗੜ੍ਹ ਨੇ ਇੱਕ ਪ੍ਰੈੱਸ ਵਾਰਤਾ ਦੌਰਾਨ ਕਰਦਿਆਂ ਕਿਹਾ ਕਿ ਜੇਕਰ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਆਪਣੀਆਂ ਸ਼ਰਾਰਤਪੂਰਨ ਕਰਵਾਈਆਂ ਤੋਂ ਸਮਾਂ ਰਹਿੰਦਿਆਂ ਤੋਬਾ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ  ਸਕਦੇ ਹਨ | ਪ੍ਰੈਸ ਵਾਰਤਾ ਦੌਰਾਨ ਨੇ ਉਕਤ ਆਗੂਆਂ ਨੇ ਕਿਹਾ ਕਿ ਉਕਤ ਸ਼ਰਾਰਤੀ ਅਨਸਰਾਂ ਖਿਲਾਫ ਬੇਗਮਪੁਰਾ ਟਾਈਗਰ ਫੋਰਸ ਨੂੰ ਪਹਿਲਾਂ ਵੀ ਕਾਫੀ ਸ਼ਿਕਾਇਤਾਂ ਮਿਲੀਆਂ ਹਨ ਕਿ ਇਹ ਸ਼ਰਾਰਤੀ ਅਨਸਰ ਸਮਾਜ ਦੇ ਲੋਕਾਂ ਨੂੰ ਆਪਣੇ ਨਿਜੀ ਮੁਫਾਦਾਂ ਤੇ ਦੁਕਾਨਦਾਰੀ ਚਲਾਉਣ ਲਈ ਗੁਮਰਾਹ ਕਰ ਰਹੇ ਹਨ ਭਾਵੇਂ ਕਿ ਬਹੁਤ ਸਾਰੇ ਸੁਚੇਤ ਲੋਕਾਂ ਵੱਲੋਂ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ | ਜਿਸ ਲਈ ਅਸੀਂ ਸਮਾਜ ਦੇ ਲੋਕਾਂ ਤੋਂ ਇਲਾਵਾ ਸ਼ਾਸ਼ਨ ਅਤੇ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਲੋਕਾਂ ਤੋਂ ਸੁਚੇਤ ਰਹਿੰਦਿਆਂ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਾਂ | ਉਕਤ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਹਨਾਂ ਸ਼ਰਾਰਤੀ ਅਨਸਰਾਂ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤ ਕੇ ਆਦਿ ਧਰਮ ਦੇ ਪਵਿੱਤਰ ਅਸਥਾਨ ਸ੍ਰੀ ਚਰਨ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦੀ ਖਬਰ “ਆਦਿ ਧਰਮ ਪੱਤਰਿਕਾ” ਵਿੱਚ ਪ੍ਰਕਾਸ਼ਿਤ ਕਰਵਾਈ ਗਈ ਸੀ ਜਿਸ ਦਾ ਬੇਗਮਪੁਰਾ ਟਾਈਗਰ ਫੋਰਸ ਦੇ ਸੀਨੀਅਰ ਅਹੁਦੇਦਾਰਾਂ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਕਤ ਪੱਤਰਕਾਰ ਅਤੇ “ਆਦਿ ਧਰਮ ਪੱਤਰਿਕਾ” ਦੇ ਮੁੱਖ ਸੰਪਾਦਕ ਖਿਲਾਫ ਕਾਨੂੰਨੀ ਨੋਟਿਸ ਵੀ ਭੇਜਿਆ ਜਾ ਰਿਹਾ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਭਾਜਪਾ ਵੱਲੋਂ ਖੁਦਗਰਜ ਤੇ ਲਾਲਚੀ ਅਖੌਤੀ ਸਿੱਖ ਆਗੂਆਂ ਤੋਂ ਝੂਠੀ ਬਿਆਨਬਾਜੀ ਕਰਵਾ ਕੇ ਸੱਚ ਤੇ ਪੜਦਾ ਨਹੀਂ ਪਾ ਹੋਣਾ : ਸਿੰਗੜੀਵਾਲਾ
Next articleਦਿ ਵਰਕਿੰਗ ਰਿਪੋਰਟਸ ਐਸੋਸੀਏਸ਼ਨ ਨੇ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਲਿਆ ਸਖ਼ਤ ਨੋਟਿਸ