HOME ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜੋਰਾਂ-ਸ਼ੋਰਾ...

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜੋਰਾਂ-ਸ਼ੋਰਾ ‘ਤੇ : ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ

3

ਹੁਸ਼ਿਆਰਪੁਰ / ਸ਼੍ਰੀ ਖੁਰਾਲਗੜ੍ਹ ਸਾਹਿਬ    (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਦੀ ਅਗਵਾਈ ਹੇਠ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰ- ਸ਼ੋਰ ਨਾਲ ਚੱਲ ਰਹੀਆਂ ਹਨ। ਸੰਤ ਸਤਵਿੰਦਰ ਹੀਰਾ ਅਤੇ ਸੰਤ ਸਰਵਣ ਦਾਸ ਸਲੇਮ ਟਾਵਰੀ ਵਾਲਿਆਂ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ 12 ਅਪ੍ਰੈਲ ਨੂੰ ਆਰੰਭ ਹੋ ਕੇ 14 ਅਪ੍ਰੈਲ ਤੱਕ ਚੱਲੇਗਾ। ਅਤੇ ਸੰਗਤਾਂ ਦੇ ਰਹਿਣ, ਖਾਣ-ਪੀਣ ਅਤੇ ਬੈਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੂਰੇ ਅਸਥਾਨ ਨੂੰ ਸੁੰਦਰ ਢੰਗ ਨਾਲ ਸਜਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਸੇਵਾਦਾਰ ਦਿਨ-ਰਾਤ ਤਿਆਰੀਆਂ ਵਿੱਚ ਜੁਟੇ ਹੋਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਸਰਵਣ ਦਾਸ ਜੀ ਅਤੇ ਸੰਤ ਸਤਵਿੰਦਰ ਹੀਰਾ ਜੀ ਨੇ ਦੱਸਿਆ ਕਿ ਇਹ ਅਸਥਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ। ਉਨ੍ਹਾਂ ਅਪੀਲ ਕੀਤੀ ਕਿ ਸਮੂਹ ਸੰਗਤਾਂ ਇਸ ਮੌਕੇ ਵਧ-ਚੜ੍ਹ ਕੇ ਹੁੰਮ-ਹੁਮਾ ਕੇ ਪਹੁੰਚਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਉਹਨਾ ਕਿਹਾ ਕਿ ਸਾਡਾ ਮਕਸਦ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਅਤੇ ਬਾਣੀ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ। ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰੂਆ ਦੇ ਇਤਿਹਾਸ ਨਾਲ ਜੋੜਨਗੇ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਟ੍ਰੈਫਿਕ ਅਤੇ ਸੁਰੱਖਿਆ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਇਤਿਹਾਸਕ ਦਮੜੀ ਸ਼ੋਭਾ ਯਾਤਰਾ ਜਲੰਧਰ ਰੇਲਵੇ ਸ਼ਟੇਸ਼ਨ ਤੋ ਚੱਲ ਕੇ ਹਰਿਦੁਆਰ ਵਿਖੇ ਹੋਈ ਸੰਪੰਨ
Next articleਆਸ਼ਾ ਕਿਰਨ ਸਕੂਲ ਵਿੱਚ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ