ਕੋਲੰਬੋ, (ਸਮਾਜ ਵੀਕਲੀ): ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਅਜਿਹੀਆਂ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਨੇ ਦੇਸ਼ ਨੂੰ ਦਹਾਕਿਆਂ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚ ਸੁੱਟ ਦਿੱਤਾ ਹੈ। ਰਾਸ਼ਟਰਪਤੀ ਨੇ ਆਪਣੀਆਂ ਗਲਤੀਆਂ ਨੂੰ ਸੁਧਾਰਨ ਦਾ ਸੰਕਲਪ ਵੀ ਲਿਆ। ਰਾਜਪਕਸ਼ੇ ਨੇ ਸੋਮਵਾਰ ਨੂੰ 17 ਮੰਤਰੀਆਂ ਦੀ ਨਵੀਂ ਕੈਬਨਿਟ ਕਾਇਮ ਕੀਤੀ, ਜਿਸ ਵਿਚ ਉਨ੍ਹਾਂ ਦੇ ਭਰਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਉਨ੍ਹਾਂ ਦੇ ਪਰਿਵਾਰ ਵਿਚੋਂ ਇਕਲੌਤੇ ਮੈਂਬਰ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly