ਸ੍ਰੀਲੰਕਾ ਦੀ ਜਲ ਸੈਨਾ ਵੱਲੋਂ 43 ਭਾਰਤੀ ਮਛੇਰੇ ਗ੍ਰਿਫ਼ਤਾਰ

ਕੋਲੰਬੋ (ਸਮਾਜ ਵੀਕਲੀ):  ਸ੍ਰੀਲੰਕਾ ਦੀ ਜਲ ਸੈਨਾ ਨੇ 43 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਸ਼ਿਕਾਰ ਲਈ ਵਰਤੀਆਂ ਜਾਣ ਵਾਲੀਆਂ ਛੇ ਕਿਸ਼ਤੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਜਲ ਸੈਨਾ ਨੇ ਬਿਆਨ ’ਚ ਕਿਹਾ ਕਿ ਉਨ੍ਹਾਂ ਜਾਫਨਾ ਦੇ ਡੈਲਫਟ ਟਾਪੂ ’ਤੇ ਸ਼ਨਿਚਰਵਾਰ ਰਾਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਸੀ ਜਿਸ ਮਗਰੋਂ ਛੇ ਕਿਸ਼ਤੀਆਂ ’ਚ ਸਵਾਰ 43 ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਕੋਵਿਡ-19 ਪ੍ਰੋਟੋਕਾਲ ਨੂੰ ਧਿਆਨ ’ਚ ਰੱਖਦਿਆਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਭਾਰਤੀ ਮਛੇਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਉਨ੍ਹਾਂ ਨੂੰ ਢੁੱਕਵੇਂ ਅਧਿਕਾਰੀਆਂ ਹਵਾਲੇ ਕੀਤਾ ਜਾ ਰਿਹਾ ਹੈ। ਉਧਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਦਾਅਵਾ ਕੀਤਾ ਹੈ ਕਿ ਸ੍ਰੀਲੰਕਾ ਜਲ ਸੈਨਾ ਨੇ 55 ਮਛੇਰੇ ਅਤੇ 8 ਕਿਸ਼ਤੀਆਂ ਫੜੀਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸਮੇਂ ਦੀ ਮੁੱਖ ਮੰਗ: ਭੱਠਲ
Next articleਇਟਲੀ ਵਿੱਚ ਕਾਰਾਂ ਚੋਰੀ ਹੋਣ ਦੀ ਦਰ ਸਭ ਤੋਂ ਵੱਧ