ਬਰਨਾਲਾ, (ਸਮਾਜ ਵੀਕਲੀ) (ਚੰਡਿਹੋਕ) : ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਬਹੁਤ ਸਾਰੇ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਚਿਉਂਣ ਲੱਗ ਗਈਆਂ ਹਨ। ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਵੱਲੋਂ ਇਹਨਾਂ ਲੋੜਵੰਦ ਪਰਵਾਰਾਂ ਦੇ ਘਰਾਂ ਦੀਆਂ ਛੱਤਾਂ ’ਤੇ ਪਾਉਣ ਲਈ ਪਲਾਸਟਿਕ ਦੀਆਂ ਤਰਪਾਲਾਂ ਦਿੱਤੀਆਂ ਜਾ ਰਹੀਆਂ ਹਨ। ਬਰਨਾਲਾ ਵਿੱਚ ਸ਼੍ਰੀ ਮਹਾਂਸ਼ਕਤੀ ਕਲਾ ਮੰਦਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਈ ਲੋੜਵੰਦ ਪਰਵਾਰਾਂ ਨੂੰ ਪਲਾਸਟਿਕ ਦੀਆਂ ਤਰਪਾਲਾਂ ਦਿੱਤੀਆਂ ਗਈਆਂ ਹਨ। ਇਸ ਸ੍ਰੀ ਮਹਾਂਸ਼ਕਤੀ ਕਲਾ ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਿੰਮੀ ਮਿੱਤਲ, ਕੈਸੀਅਰ ਸ਼ੰਮੀ ਸਿੰਗਲਾ, ਸੈਕਟਰੀ ਨਰੇਸ਼ ਸਿੰਗਲਾ, ਹਰੀਸ਼ ਗੋਇਲ, ਇੰਦਰਪਾਲ, ਪ੍ਰਵੀਨ ਸਿੰਗਲ, ਨੀਟੂ ਸੁਧੇਰਾ, ਸੰਦੀਪ ਗਰਗ, ਉਮੰਗ ਮਿੱਤਲ, ਨੈਲਸ਼ਨ ਦਾਦੂ, ਪ੍ਰਦੀਪ ਲਾਇਲਪੁਰੀ, ਪ੍ਰਭਾਕਰ ਸ਼ਰਮਾ ਅਤੇ ਬ੍ਰਾਹਮਣ ਸਭਾ ਬਰਨਾਲਾ ਦੇ ਪ੍ਰਧਾਨ ਅਨਿੱਲ ਦੱਤ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਬਰਨਾਲਾ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੰਧੂ ਤੇ ਬਲਰਾਮ ਚੱਠਾ ਵੀ ਹਾਜਰ ਸਨ। ਇਸ ਮੌਕੇ ਜਿੰਮੀ ਮਿੱਤਲ ਅਤੇ ਸ਼ੰਮੀ ਸਿੰਗਲਾ ਨੇ ਕਿਹਾ ਕਿ ਭਾਰੀ ਮੀਂਹ ਕਰਕੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਵਿੱਚੋਂ ਪਾਣੀ ਟਪਕ ਰਿਹਾ ਹੈ, ਜਿਸ ਕਰਕੇ ਉਹਨਾਂ ਦਾ ਘਰਾਂ ਵਿੱਚ ਪਿਆ ਕੀਮਤੀ ਸਮਾਨ ਖਰਾਬ ਹੋ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਲਈ ਅਸੀਂ ਵੱਡੀ ਪੱਧਰ ’ਤੇ ਰਾਸ਼ਨ ਅਤੇ ਹੋਰ ਸਮੱਗਰੀ ਭੇਜ ਰਹੇ ਹਾਂ, ਪਰ ਸਾਨੂੰ ਆਪਣੇ ਆਲੇ ਦੁਆਲੇ ਵੀ ਨਜ਼ਰ ਜਰੂਰ ਮਾਰਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਇੱਕ ਦਰਜ਼ਨ ਦੇ ਕਰੀਬ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤਾਂ ’ਤੇ ਪਾਉਣ ਲਈ ਬਹੁਤ ਵਧੀਆ ਕੁਆਲਿਟੀ ਦੇ ਪਲਾਸਟਿਕ ਕਾਗਜ ਦੀਆਂ ਵੱਡੀਆਂ ਤਰਪਾਲਾਂ ਵੰਡੀਆਂ ਗਈਆਂ।
*ਸ੍ਰੀ ਮਹਾਂਸ਼ਕਤੀ ਕਲਾ ਮੰਦਰ ਪ੍ਰਬੰਧਕੀ ਕਮੇਟੀ ਵੱਲੋਂ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤਾਂ ’ਤੇ ਪਾਉਣ ਲਈ ਤਰਪਾਲਾਂ ਵੰਡੀਆਂ ਗਈਆਂ*
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



