ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਅੱਜ ਸ. ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਭੁਲੱਥ ਅਤੇ ਜਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਸਾਥੀਆਂ ਸਮੇਤ ਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਦਰਬਾਰ ਤੇ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਗ਼ਲਤੀ ਰਾਜਾ ਸਾਹਿਬ ਜੀ ਦੇ ਦਰਬਾਰ ਬਾਰੇ ਗਲਤ ਅਤੇ ਗੁਮਰਾਹਕੁਨ ਜਾਣਕਾਰੀ ਦੇ ਕੇ ਕੀਤੀ ਹੈ ਉਸਦੀ ਸਾਰੀ ਕਾਂਗਰਸ ਪਾਰਟੀ ਪੁਰਜ਼ੋਰ ਵਿਰੋਧ ਅਤੇ ਨਿਖੇਧੀ ਕਰਦੀ ਹੈ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਐਮ ਐਲ ਏ , ਸਤਵੀਰ ਸਿੰਘ ਪੱਲੀ ਝਿੱਕੀ, ਅਜੇ ਮੰਗੂਵਾਲ ਜ਼ਿਲ੍ਹਾ ਪ੍ਰਧਾਨ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



