ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਭਰੋਮਜਾਰਾ ਵਿਖੇ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਅੰਤਰਰਾਸ਼ਟਰੀ ਸੀਨੀਅਰ ਸੀਟੀਜਨ ਦਿਵਸ ਮਨਾਇਆ ਗਿਆ। ਇਸ ਮੌਕੇ  ਦਫਤਰ ਵੱਲੋ ਬਜ਼ੁਰਗਾਂ ਨੂੰ ਫਲ ਫਰੂਟ ਵੀ ਵੰਡੇ ਗਏ।
ਇਸ ਮੌਕੇ ਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ  ਵੱਲੋਂ  ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ  ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ। ਇਸ ਤੋਂ ਇਲਾਵਾ ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ  ਤੋ ਇਲਾਵਾ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਵੱਲੋ  ਬਜ਼ੁਰਗਾਂ  ਨੂੰ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਸ.ਭ.ਸ ਨਗਰ ਦੇ ਦਫਤਰ ਦੇ  ਨੰਬਰ 01823- 223511 ਤੇ ਕਾਲ ਕਰਕੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਲੈ ਸਕਦਾ ਹੈ। ਇਸ ਮੌਕੇ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜੋਨ 10 ਸੜੋਆ ਦੇ ਐਥਲੈਟਿਕਸ ਮੁਕਾਬਲਿਆਂ ‘ਚ ਮੰਗੂਪੁਰ ਸਕੂਲ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Next article‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪਿੰਡ ਪੁਰੀਕਾ ‘ਚ ਲਗਾਏ ਪੌਦੇ