ਬਰਨਾਲਾ (ਸਮਾਜ ਵੀਕਲੀ) (ਚੰਡਿਹੋਕ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੇਨਿਥ ਦੇ ਨਿਰਦੇਸ਼ ਅਨੁਸਾਰ ਐੱਸ ਐੱਸ ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ “ਯੁੱਧ ਨਸ਼ਿਆਂ ਵਿਰੁੱਧ” ਦੇ ਬੈਨਰ ਹੇਠ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ । ਜਿਸ ਵਿਚ ਨਹਿਰੂ ਯੁਵਾ ਕੇਂਦਰ ਤੋਂ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀਮਤੀਜਗਬੀਰ ਕੌਰ, ਸਹਾਇਕ ਲੋਕ ਸੰਪਰਕ ਅਧਿਕਾਰੀ ਬਰਨਾਲਾ ਪਹੁੰਚੇ । ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕਾਲਜ ਦੇ ਪ੍ਰਿੰਸੀਪਲ ਵੱਲੋਂ ਸਭ ਨੂੰ ਜੀ ਆਇਆਂ ਨੂੰ ਕਿਹਾ ਗਿਆ । ਮੁੱਖ ਮਹਿਮਾਨ ਮੈਡਮ ਜਗਬੀਰ ਕੌਰ ਨੇ ਸਰਕਾਰ ਦੇ ਉਪਰਾਲੇ “ਯੁੱਧ ਨਸ਼ਿਆਂ ਵਿਰੁੱਧ” ਦੀ ਪ੍ਰਸੰਗਿਕਤਾ ਦੱਸਦਿਆਂ ਕਿਹਾ ਕਿ ਸਾਨੂੰ ਸਭ ਨੂੰ ਸਰਕਾਰ ਦੇ ਨਸ਼ੇ ਰੋਕਣ ਦੀ ਮੁਹਿੰਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ । ਇਸ ਮੁਹਿੰਮ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ । ਕਾਲਜ ਦੇ ਵਿਦਿਆਰਥੀਆਂ ਨੇ ਸਕਿਟ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਨਸ਼ੇ ਰੋਕਣ ਲਈ ਪ੍ਰੇਰਿਤ ਕੀਤਾ । ਉਪਰੰਤ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਪ੍ਰੋ ਹਰਪ੍ਰੀਤ ਕੌਰ ,ਪ੍ਰੋ ਗੁਰਪਿਆਰ ਸਿੰਘ ਨੇ ਬਾਖੂਬੀ ਨਾਲ ਕੀਤਾ ਅਤੇ ਇਸ ਮੌਕੇ ਤੇ ਪ੍ਰੋ ਨਰਿੰਦਰ ਕੌਰ , ਪ੍ਰੋ ਪਰਵਿੰਦਰ ਕੌਰ , ਪ੍ਰੋ ਭਾਰਤ ਭੂਸ਼ਣ ਅਤੇ ਆਦਿ ਪ੍ਰੋਫੈਸਰ ਸਹਿਬਾਨ ਵੀ ਸ਼ਾਮਲ ਹੋਏ। ਅੰਤ ਵਿਚ ਕਾਲਜ ਕੋਆਰਡੀਨੇਟਰ ਅਸ਼ੀਸ਼ ਜਿੰਦਲ ਨੇ ਸਾਰੇ ਆਏ ਹੋਏ ਮਹਿਮਾਨਾਂ, ਕਾਲਜ ਸਟਾਫ ਅਤੇ ਨੌਜਵਾਨਾਂ ਦਾ ਇਸ ਪ੍ਰੋਗਰਾਮ ਵਿਚ ਭਾਗ ਲੈਣ ਲਈ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj