(ਸਮਾਜ ਵੀਕਲੀ) ਐੱਸ.ਐੱਸ.ਡੀ ਕਾਲਜ ਨੇ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ। ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ, ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਠੀਕਰੀਵਾਲ ਅਤੇ ਨਾਈਵਾਲ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੀ। ਜਾਂਚ ਦੌਰਾਨ, ਇਹ ਪਾਇਆ ਗਿਆ ਕਿ ਪਾਣੀ ਵਿੱਚ ਟੀ.ਡੀ.ਐਸ. (“4S) ਦੀ ਮਾਤਰਾ ਵੱਧ ਹੋਣ ਕਾਰਨ ਪਾਣੀ ਪੀਣ ਯੋਗ ਨਹੀਂ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ, ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਪਿਉਰੀਫਾਇਰ ਵਰਤਣ ਅਤੇ ਸਾਫ਼-ਸੁਥਰਾ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ‘ਤੇ ਇੱਕ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਾਣੀ ਦੀ ਬਚਤ ਅਤੇ ਇਸਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਪਾਣੀ ਦੀ ਬਚਤ ਅਤੇ ਪਾਣੀ ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਣੂ ਕੀਤਾ। ਪਿੰਡ ਵਾਸੀਆਂ ਨੇ ਇਸ ਪਹਿਲਕਦਮੀਦੀ ਸਰਾਹਨਾ ਕੀਤੀ ਅਤੇ ਐੱਸ.ਐੱਸ.ਡੀ ਕਾਲਜ ਨੂੰ ਅਜਿਹੇ ਹੋਰ ਉਪਰਾਲੇਜਾਰੀ ਰੱਖਣ ਦੀ ਗੁਜਾਰਿਸ਼ ਕੀਤੀ। ਸਥਾਨਕ ਨਿਵਾਸੀਆਂ ਨੇ ਇਸ ਮੁਹਿੰਮ ਦੀ ਮਹੱਤਤਾ ਨੂੰ ਸਮਝਦੇ ਹੋਏ, ਇਸ ਦੀ ਲਗਾਤਾਰ ਚਲਾਉਣ ਦੀ ਮੰਗ ਕੀਤੀ, ਤਾਂ ਜੋ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਐੱਸ.ਐੱਸ.ਡੀ ਕਾਲਜ ਵੱਲੋਂ ਕੀਤੀ ਗਈ ਇਹ ਪਹਿਲ ਸਮਾਜਿਕ ਜ਼ਿੰਮੇਵਾਰੀ ਅਤੇ ਭਲਾਈ ਦੀ ਇੱਕ ਸ਼ਲਾਘਾਯੋਗ ਮਿਸਾਲ ਹੈ। ਕਾਲਜ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਪਿੰਡਾਂ ਵਿੱਚ ਵੀ ਇੰਝ ਦੇ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕਰਨ ਦੀ ਯੋਜਨਾ ਬਣਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਿਹਤਮੰਦ ਜੀਵਨ ਜਿਉਣਲਈ ਪ੍ਰੇਰਿਤ ਕੀਤਾ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj