ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ):- ਸੇਂਟ ਜੋਸਫ ਕਾੱਨਵੈਂਟ ਸਕੂਲ ਮੱਲੂਪੋਤਾ ( ਬੰਗਾ) ਵਿਖੇ ਆਜ਼ਾਦੀ ਦਿਵਸ ਦਾ ਦਿਹਾੜਾ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸਕੂਲ ਦੇ ਡਾਇਰੈਕਟਰ ਫਾਦਰ ਵਰਗਿਸ ਅਤੇ ਪ੍ਰਿੰਸੀਪਲ ਸਿਸਟਰ ਜੈਨਸੀ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜਿਸ ਉਪਰੰਤ ਰੰਗਾ- ਰੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖੋ- ਵੱਖਰੇ ਢੰਗ ਨਾਲ ਆਜ਼ਾਦੀ ਦਿਵਸ ਦਾ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਪੇਸ਼ ਕੀਤਾ। ਇਸ ਮੌਕੇ ਨਰਸਰੀ ਤੋਂ ਛੇਵੀਂ ਕਲਾਸ ਦੇ ਵਿਦਿਆਰਥੀਆਂ ਨੇ ਵੰਦੇ ਮਾਤਰਮ, ਨਰਸਰੀ ਕਲਾਸ ਦੇ ਬੱਚਿਆਂ ਨੇ ਫੌਜੀ ਵਰਦੀ ਵਿੱਚ ਕਾਰਗਿੱਲ ਦੇ ਸ਼ਹੀਦਾਂ ਨੂੰ ਸਮਰਪਿਤ ਪੇਸ਼ਕਾਰੀ ਨੂੰ ਖੂਬਸੂਰਤ ਢੰਗ ਨਾਲ ਨਿਭਾਇਆ। ਇਸ ਉਪਰੰਤ ਬੱਚਿਆਂ ਨੇ ਸ਼੍ਰੀ ਰਾਧਾ ਕ੍ਰਿਸ਼ਨ ਜੀ ਦੀ ਕੋਰਿਓਗ੍ਰਾਫੀ ਅਤੇ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਭ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਬੱਚਿਆਂ ਦੇ ਮਾਤਾ- ਪਿਤਾ ਨੂੰ ਵੀ ਬੁਲਾਇਆ ਗਿਆ ਉਨਾਂ ਨੂੰ ਵੀ ਸਕੂਲ ਦੇ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ੇਸ਼ ਕੋਸ਼ਿਸ਼ਾਂ ਬਾਰੇ ਦੱਸਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੁਲਜੀਤ ਸਿੰਘ ਸਰਹਾਲ ਨੇ ਸਕੂਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਦੀ ਕਾਮਨਾ ਕੀਤੀ। ਸਾਰੇ ਆਏ ਮਹਿਮਾਨਾਂ ਨੇ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਅਜ਼ਾਦੀ ਦੀ ਖੁਸ਼ੀ ਵਿੱਚ ਲੱਡੂ ਵੰਡ ਕੇ ਸਭ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਕੌਸਲਰ ਮੀਨੂੰ ਅਰੋੜਾ, ਸਾਗਰ ਅਰੋੜਾ ਬਲਾਕ ਪ੍ਰਧਾਨ, ਸ਼ਿਵਾਨੀ ਸ਼ਰਮਾਂ, ਸ਼ਰੀਨਾ, ਸ਼ਵੇਤਾ ਸ਼ਰਮਾਂ, ਅਨੂ ਬਾਲੀ, ਸੰਦੀਪ ਕੌਰ, ਅਮਨਦੀਪ ਕੌਰ, ਰੌਸ਼ਨੀ, ਸੋਨੀ, ਡੀਪੀ ਧੀਰਜ, ਹਰਮੇਸ਼ ਆਦਿ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly