*ਡੇਰਾਬੱਸੀ ਨਗਰ ਕੌਂਸਲ ਦੀ ਮਹੀਨਾਵਾਰ ਮੀਟਿੰਗ ‘ਚ ਵੱਖ ਵੱਖ ਵਿਕਾਸ ਕਾਰਜਾਂ ਤੇ ਲੱਗੀ ਮੋਹਰ* 

ਡੇਰਾਬੱਸੀ ਨਗਰ ਕੌਂਸਲ ਵਿਖੇ ਮਹੀਨਾਵਾਰ ਮੀਟਿੰਗ ਦੀ ਤਸਵੀਰ।
 *-ਵਿਧਾਇਕ ਰੰਧਾਵਾ ਨੇ ਸ਼ਹਿਰ ਵਾਸੀਆਂ ਦੀ ਸਹੂਲਤਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ* 
ਡੇਰਾਬੱਸੀ, 11 ਅਗਸਤ (ਸੰਜੀਵ ਸਿੰਘ ਸੈਣੀ):ਨਗਰ ਕੌਂਸਲ ਡੇਰਾਬੱਸੀ ਵੱਲੋਂ ਸ਼ਹਿਰ ਵਿੱਚ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ । ਜਿਸ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ‌। ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਆਸ਼ੂ ਉਪਨੇਜਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਕਾਰਜ ਸਾਧਕ ਅਫਸਰ ਵਰਿੰਦਰ ਜੈਨ ਸਮੇਤ ਸਮੂਹ ਕੌਂਸਲਰ ਅਤੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਸ਼ਹਿਰ ਵਾਸੀਆਂ ਦੀ ਸਹੂਲਤਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਭਾਰੀ ਬਰਸਾਤ ਕਾਰਨ ਜਿਹੜੀਆਂ ਸੜਕਾਂ ਨੁਕਸਾਨੀਆਂ ਗਈਆਂ ਹਨ ਉਹਨਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਅਤੇ ਕਲੋਨੀਆਂ ਵਿੱਚ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਸੁਚੱਜਾ ਪ੍ਰਬੰਧ ਕਰਨ ਦੀ ਹਦਾਇਤ ਵੀ ਦਿੱਤੀ।
ਇਸ ਮੌਕੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪਿਛਲੇ ਮਹੀਨੇ ਪਏ ਭਾਰੀ ਮੀਂਹ ਕਾਰਨ ਡੇਰਾਬੱਸੀ ਸ਼ਹਿਰ ਵਿਚੋਂ ਲੰਘ ਰਹੇ ਬਰਸਾਤੀ ਚੋਅ ਵਿੱਚ ਕਾਫੀ ਵੱਡੀ ਮਾਤਰਾ ਵਿੱਚ ਪਾਣੀ ਆਉਣ ਕਾਰਨ ਚੋਅ ਤੇ ਬਣੇ ਕਾਜ਼ਵੇ ਨੁਕਸਾਨੇ ਗਏ ਸਨ। ਜਿਸ ਕਾਰਨ ਇਨ੍ਹਾਂ ਉਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ‌। ਇਸ ਲਈ ਡੇਰਾਬੱਸੀ ਟਰੱਕ ਯੂਨੀਅਨ ਨੇੜੇ ਅਤੇ ਈਸਾਪੁਰ ਤੋ ਭਾਂਖਰਪੁਰ ਨੂੰ ਜਾਂਦੀ ਸੜਕ ਤੇ ਨੁਕਸਾਨੇ ਕਾਜ਼ਵੇ ਨੂੰ ਨਵੇਂ ਸਿਰਿਓ ਉੱਚਾ ਚੁੱਕ ਕੇ ਬਣਾਇਆ ਜਾਵੇਗਾ । ਇਸ ਤੋਂ ਇਲਾਵਾ ਹੈਬਤਪੁਰ ਰੋਡ ਤੋਂ ਵੀਆਈਪੀ ਇਨਕਲੇਵ ਅਤੇ ਕ੍ਰਿਸ਼ਨਾ ਇਨਕਲੇਵ ਦੇ ਦਰਮਿਆਨ ਲੰਘ ਰਹੇ ਬਰਸਾਤੀ ਚੋਅ ਕਾਰਨ ਲੋਕਾਂ ਨੂੰ ਮੀਂਹ ਦੇ ਸੀਜ਼ਨ ਦੌਰਾਨ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ ਜਿਸ ਕਾਰਨ ਲੋਕਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਵੀ ਚੋਅ ਉਤੇ ਨਵਾਂ ਕਾਜ਼ਵੇ ਬਣਾਇਆ ਜਾਵੇਗਾ। ਇਸੇ ਤਰ੍ਹਾਂ ਡੀ. ਏ. ਵੀ. ਸਕੂਲ ਨੇੜੇ ਵੀ ਬਰਸਾਤੀ ਚੋਅ ਤੇ ਚੌੜਾ ਪੁੱਲ ਲਗਾਇਆ ਜਾਵੇਗਾ ਤਾਂ ਜੋ ਮੁਬਾਰਕਪੁਰ ਤੋਂ ਆਉਣ ਵਾਲੇ ਰਾਹਗੀਰਾਂ ਨੂੰ ਤੰਗ ਪੁੱਲ ਕਾਰਨ ਜਾਮ ਵਰਗੀ ਸਥਿਤੀ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਫਾਇਰ ਸਟੇਸ਼ਨ ਲਈ ਇੱਕ ਕਵਿਕ ਰਿਸਪੋਂਸ ਗੱਡੀ ਅਤੇ ਫੌਗਿੰਗ ਮਸ਼ੀਨ ਲਈ ਆਟੋ ਦੀ ਖਰੀਦ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਵਿਧਾਇਕ ਰੰਧਾਵਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਡੇਰਾਬੱਸੀ ਸ਼ਹਿਰ ਵਿੱਚ ਨਵੀਆਂ ਕਲੋਨੀਆਂ ਵਿਕਸਿਤ ਹੋਣ ਤੋਂ ਬਾਅਦ ਸ਼ਹਿਰ ਦੀ ਅਬਾਦੀ ਵਿੱਚ ਵਾਧਾ ਹੋਇਆ ਹੈ । ਇਹਨਾਂ ਕਲੋਨੀਆਂ ਅਤੇ ਸੁਸਾਇਟੀਆਂ ਵਿਚ ਸਾਫ ਸਫਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਫਾਈ ਕਰਮਚਾਰੀਆਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ। ਇਸ ਲਈ 20 ਸਫਾਈ ਕਰਮਚਾਰੀਆਂ ਦੀ ਠੇਕੇਦਾਰ ਰਾਹੀ ਭਾਰਤੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਮਾਹੌਲ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਬਿਲਡਿੰਗ ਬ੍ਰਾਂਚ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਜੂਨੀਅਰ ਇੰਜੀਨੀਅਰ ਕਮ ਡਰਾਫਟਸਮੈਨ ਦੀ ਖਾਲੀ ਅਸਾਮੀ ਨੂੰ ਭਰਨ ਲਈ ਆਊਟ ਸੋਰਸ ਤੇ ਤੈਨਾਤੀ ਕਰਨ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ।
ਵਿਧਾਇਕ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹਰ ਸੁਵਿਧਾ ਦੇਣਾ ਸਾਡੀ ਜਿੰਮੇਵਾਰੀ ਹੈ, ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਸਾਡਾ ਫਰਜ਼ ਹੈ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੰਧ ਹਾਂ। ਉਨ੍ਹਾਂ ਕਿਹਾ ਕਿ ਡੇਰਾਬੱਸੀ ਸ਼ਹਿਰ ਦੇ ਵਿਕਾਸ ਲਈ ਅਸੀਂ ਪਹਿਲਾਂ ਵੀ ਕਰੋੜਾਂ ਰੁਪਏ ਖਰਚ ਕੀਤੇ ਹਨ। ਅੱਜ ਵੀ ਸ਼ਹਿਰ ਵਿੱਚ ਚੱਲ ਰਹੀ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਲੋੜੀਂਦੇ ਢੁਕਵੇਂ ਵਿਕਾਸ ਕਾਰਜਾਂ ਦੇ ਲਈ ਮੀਟਿੰਗ ਕੀਤੀ ਹੈ। ਉਹਨਾਂ ਕਿਹਾ ਕਿ ਉਪਰੋਕਤ ਸਾਰੇ ਕੰਮ ਜਲਦੀ ਸ਼ੁਰੂ ਕੀਤੇ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleUN welcomes release of five kidnapped staff members in Yemen
Next articleਡੇਰਾਬੱਸੀ *ਚ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ