ਰੋਪੜ, 05 ਜੁਲਾਈ (ਗੁਰਬਿੰਦਰ ਸਿੰਘ ਰੋਮੀ): ਭਾਰਤੀ ਮਾਨਕ ਬਿਊਰੋ ਪਰਵਾਣੂ ਜ਼ੋਨ ਦੇ ਡਾਇਰੈਕਟਰ ਕੇ. ਵਿਜੇਵੀਰਨ ( ਸਾਇੰਟਿਸਟ ਈ.) ਤੇ ਸਟੈਂਡਰਡ ਪ੍ਰੋਮੋਸਨ ਅਫ਼ਸਰ ਅਤੁੱਲ ਚਤੁਰਵੇਦੀ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਸ.ਸ.ਸ.ਸ.ਸ. (ਕੰਨਿਆ) ਰੂਪਨਗਰ ਵਿੱਚ ਬੀ.ਆਈ.ਐੱਸ. ਸਟੈਂਡਰਡ ਕਲੱਬ ਸਥਾਪਿਤ ਕੀਤਾ ਗਿਆ। ਜਿਸ ਵੱਲੋਂ ਅੱਜ ਪ੍ਰਿੰ. ਸੰਦੀਪ ਕੌਰ ਦੀ ਅਗਵਾਈ ਵਿੱਚ ਸਟੈਂਡਰਡ ਲਿਖਾਈ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਬੀ.ਆਈ.ਐਸ. ਵੱਲੋਂ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਕਲੱਬ ਦੇ ਇੰਚਾਰਜ ਸੀਮਾ ਚੋਪੜਾ ਨੇ ਦੱਸਿਆ ਕਿ ਇਸ ਸਮੇਂ ਬੋਤਲ ਬੰਦ ਪਾਣੀ ਬਣਾਉਣ ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ.ਆਈ.ਐਸ. ਵੱਲੋਂ ਉਚੇਚੇ ਤੌਰ ‘ਤੇ ਹਾਜ਼ਰ ਹੋਏ ਖਾਸ ਮਹਿਮਾਨ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ. ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮੁਕਾਬਲੇ ਜੇਤੂਆਂ ਨੂੰ 2500 ਰੁਪਏ ਦੇ ਨਗਦ ਇਨਾਮਾਂ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਸੀਮਾ ਚੋਪੜਾ ਲੈਕਚਰਾਰ ਫਿਜਕਸ, ਰਾਜੇਸ਼ਵਰੀ ਲੈਕਚਰਾਰ ਕੈਮਿਸਟਰੀ ਅਤੇ ਸਿਮਰਨਜੀਤ ਕੌਰ ਸਾਇੰਸ ਮਿਸਟ੍ਰੈੱਸ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly