ਸਪੈਸ਼ਲ ਟੀਕਾਕਰਨ ਹਫਤੇ ਦੀ ਸ਼ੁਰੂਆਤ

ਕੈਪਸ਼ਨ :- ਖਿਆਲਾ ਕਲਾਂ ਦੇ ਇਕ ਭੱਠੇ ਤੇ ਟੀਕਾਕਰਨ ਕੈਂਪ ਦਾ ਦ੍ਰਿਸ਼।

ਮਾਨਸਾ, ਚਾਨਣ ਦੀਪ ਸਿੰਘ ਔਲਖ (ਸਮਾਜ ਵੀਕਲੀ):  ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸਮੂਦਾਇਕ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ 7 ਮਾਰੂ ਬੀਮਾਰੀਆਂ ਅਤੇ ਖਸਰਾ ਰੁਬੈਲਾ ਬੀਮਾਰੀ ਦੇ ਪੂਰਨ ਖਾਤਮੇ ਲਈ ਦੂਰ ਦਰਾਡੇ ਇਲਾਕਿਆਂ , ਭੱਠਿਆਂ ਅਤੇ ਝੁੱਗੀ ਝੌਂਪੜੀ ਏਰੀਏ ਵਿੱਚ ਪੂਰਾ ਹਫ਼ਤਾ ਚੱਲਣ ਵਾਲੇ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਟੀਕਾਕਰਨ ਹਫਤੇ ਦੇ ਦੌਰਾਨ ਟੀਕਾਕਰਨ ਤੋਂ ਵਾਂਝੇ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ।

ਜਿੰਨਾ ਨੂੰ ਸਪੈਸ਼ਲ ਟੀਕਾਕਰਨ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਖਸਰਾ ਰੁਬੈਲਾ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਨੂੰ ਬੁਖਾਰ ਅਤੇ ਸਰੀਰ ਤੇ ਦਾਣੇ ਹੋ ਜਾਂਦੇ ਹਨ ਇਸ ਦੀ ਸੂਚਨਾ ਦੇਣ ਲਈ ਸਿਹਤ ਕਰਮੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਸਿਹਤ ਕੇਂਦਰ ਵਿੱਚ ਸੂਚਨਾ ਦੇਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ । ਟੀਕਾਕਰਨ ਸੂਚੀ ਵਿੱਚ ਸ਼ਾਮਲ ਸਾਰੀਆਂ ਬੀਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦਾ ਟੀਕਾਕਰਨ ਸਿਹਤ ਟੀਮਾਂ ਵੱਲੋਂ ਕੀਤਾ ਜਾਵੇਗਾ। ਸਕੂਲੀ ਵਿਦਿਆਰਥੀਆਂ ਦਾ ਸੌ ਫ਼ੀਸਦੀ ਟੀਕਾਕਰਨ ਕਰਨ ਲਈ ਸਿਖਿਆ ਵਿਭਾਗ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ।ਸਿਹਤ ਟੀਮਾਂ ਵੱਲੋਂ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਸਪੈਸ਼ਲ ਟੀਕਾਕਰਨ ਕੈਂਪ ਭੱਠਿਆਂ, ਫੈਕਟਰੀਆਂ ਵਿੱਚ ਆਊਟ ਰੀਚ ਕੈਂਪ ਲਗਾ ਕੇ ਮੁਫਤ ਟੀਕਾਕਰਨ ਕੀਤਾ ਜਾਵੇਗਾ।

 

Previous articleTurkey quake toll tops 31,000
Next articleSpace shooting spree targets were not aliens or ETs: US