ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸਰਕਾਰੀ ਮਿਡਲ ਸਕੂਲ, ਭੰਗਲ ਖੁਰਦ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਹਰ ਸਮੇਂ ਅਲੱਗ ਅਲੱਗ ਗਤੀਵਿਧੀਆਂ ਕਰਵਾਉਂਦਾ ਹੈ। ਇਸੇ ਲੜੀ ਤਹਿਤ ਭੰਗਲ ਖੁਰਦ ਦੇ ਹੋਣਹਾਰ ਮੈਰੀਟੋਰੀਅਸ ਵਿਦਿਆਰਥੀਆਂ ਦਾ ਇੱਕ ਦਿਨਾਂ ਟੂਰ ਲਗਾਇਆ ਗਿਆ। ਜਾਣਕਾਰੀ ਦਿੰਦਿਆ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੇ ਜਿਹੜੇ ਵਿਦਿਆਰਥੀਆਂ ਨੇ 2024 -2025 ਵਿੱਦਿਅਕ ਸੈਸ਼ਨ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ, ਉਹਨਾਂ ਵਿਦਿਆਰਥੀਆਂ ਦਾ ਮੁਫ਼ਤ ਟੂਰ ਚੰਡੀਗੜ੍ਹ ਵਿਖੇ ਲਗਾਇਆ ਗਿਆ ਜਿਸ ਵਿੱਚ ਐਨ. ਐਮ. ਐਸ ; ਪੀ. ਐ. ਟੀ. ਐਸ . ਈ, ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ, ਛੇਵੀ, ਸੱਤਵੀਂ ਅਤੇ ਅੱਠਵੀਂ ਜਮਾਤਾਂ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ, ਅੱਠਵੀਂ ਦੀ ਬੋਰਡ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਅਤੇ ਖੇਡਾਂ ਵਿੱਚ ਗੋਲਡ ਮੈਡਲਿਸਟ ਵਿਦਿਆਰਥੀ ਸ਼ਾਮਿਲ ਸਨ। ਟੂਰ ਦੌਰਾਨ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਪਿੰਜੋਰ ਗਾਰਡਨ , ਰੋਕ ਗਾਰਡਨ, ਸੁਖਨਾ ਝੀਲ , ਰੋਜ਼ ਗਾਰਡਨ ਦਾ ਦੌਰਾ ਕੀਤਾ ਅਤੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ । ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਕਿਹਾ ਕਿ ਅੱਗੇ ਤੋਂ ਮੈਰੀਟੋਰੀਅਸ ਵਿਦਿਆਰਥੀਆਂ ਦੇ ਟੂਰ ਲਗਾਏ ਜਾਣਗੇ। ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ , ਹਰਜੀਤ ਕੌਰ ਅਤੇ ਮਨਜਿੰਦਰ ਕੌਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


