ਸਟੇਟ ਬੈਂਕ ਸਮੁੰਦੜਾ ਵੱਲੋਂ ਬੀਰਮਪੁਰ ਸਕੂਲ ਵਿਖੇ ਪੌਦੇ ਲਗਾ ਕੇ ਸਟੇਟ ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਫਿਲੌਰ/ਅੱਪਰਾ/ਗੜਸ਼ੰਕਰ (ਸਮਾਜ ਵੀਕਲੀ) (ਜੱਸੀ)-ਸਟੇਟ ਬੈਂਕ ਆਫ਼ ਇੰਡੀਆ ਏ.ਡੀ.ਬੀ. ਬ੍ਰਾਂਚ ਸਮੁੰਦੜਾ ਵਲੋਂ ਆਪਣੇ ਬੈਂਕ ਦਾ ਸਥਾਪਨਾ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿੱਚ ਛਾਂਦਾਰ ਅਤੇ ਸਜਾਵਟੀ ਬੂਟੇ ਲਗਾ ਕੇ ਮਨਾਇਆ ਗਿਆ। ਬ੍ਰਾਂਚ ਮੈਨੇਜਰ ਸ਼੍ਰੀ ਜਸਵੀਰ ਸਿੰਘ ਜੀ ਨੇ ਆਖਿਆ ਕਿ ਵਾਤਾਵਰਣ ਦੀ ਸੰਭਾਲ਼ ਕਰਨੀ ਅੱਜ ਸਮੇਂ ਦੀ ਲੋੜ ਹੈ। ਦਿਨੋ-ਦਿਨ ਵਧ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸੇ ਕਰਕੇ ਸਟੇਟ ਬੈਂਕ ਆਫ਼ ਇੰਡੀਆ ਏ.ਡੀ.ਬੀ. ਬ੍ਰਾਂਚ ਸਮੁੰਦੜਾ ਵਲੋਂ ਆਪਣੇ ਬੈਂਕ ਦਾ ਸਥਾਪਨਾ ਦਿਵਸ ਵਾਤਾਵਰਣ ਦੀ ਸੰਭਾਲ਼ ਨੂੰ ਸਮਰਪਿਤ ਕੀਤਾ ਗਿਆ ਹੈ। ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਬੂਟੇ ਲਗਾ ਕੇ ਵਾਤਾਵਰਣ ਦੀ ਸੰਭਾਲ਼ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਸਕੂਲ ਮੁਖੀ ਨੇ ਵਿਦਿਆਰਥੀਆਂ ਨੂੰ ਇੱਕ ਇੱਕ ਬੂਟਾ ਸੰਭਾਲ ਲਈ ਇਸ਼ੂ ਕੀਤਾ ਤਾਂ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸਕੂਲ ਵਿੱਚ ਲਗਾਏ ਬੂਟੇ ਦੀ ਸੰਭਾਲ ਕਰਨ ਅਤੇ ਵਾਤਾਵਰਨ ਨਾਲ ਵਿਦਿਆਰਥੀਆਂ ਦਾ ਲਗਾਅ ਹੋਰ ਵੀ ਵੱਧ ਸਕੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿੱਚ ਬੂਟੇ ਲਗਾਉਣ ਸਮੇਂ ਬ੍ਰਾਂਚ ਮੈਨੇਜਰ ਸ ਜਸਵੀਰ ਸਿੰਘ ਜੀ ਦੇ ਨਾਲ਼ ਸਕੂਲ ਹੈੱਡਮਾਸਟਰ ਸੁਖਵਿੰਦਰ ਕੁਮਾਰ, ਸ ਜਸਪਾਲ ਸਿੰਘ, ਸੰਜੀਵ ਕੁਮਾਰ, ਸ਼ਕਤੀ ਪ੍ਰਸ਼ਾਦ, ਸੁਭਾਸ਼ ਚੰਦਰ, ਆਕਾਸ਼ਦੀਪ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸਭ ਨੂੰ ਪੈਸਾ ਚਾਹੀਦਾ ਹੈ
Next articleਸ਼ਾਹਕੋਟ ਇਲਾਕੇ ਦਾ ਵਿਦੇਸ਼ਾਂ ਵਿੱਚ ਨਾਮ ਚਮਕਾਉਣ ਵਾਲਾ ਸ਼ਾਹਕੋਟ ਇਲਾਕੇ ਦਾ ਤੇਈ ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਦੇਵਗੁਣ