ਖੇਡਾਂ ਵਤਨ ਪੰਜਾਬ ਦੀਆਂ-2024′
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2024, ਸੀਜ਼ਨ 3’ ਦੇ ਤਹਿਤ ਲੈਮਰਿਨ ਟੈਕ ਸਕਿਲ ਯੂਨੀਵਰਸਿਟੀ ਬਲਾਚੌਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਤੀਜੇ ਦਿਨ ਅੱਜ ਵੱਖ-ਵੱਖ ਵਰਗਾਂ ਦੇ ਰੌਚਿਕ ਮੁਕਾਬਲੇ ਹੋਏ।
ਅੱੱਜ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਬਲਾਚੌਰ ਦੇ ਰਜਿਸਟਰਾਰ ਡਾ. ਰਾਜੀਵ ਮਹਾਜਨ ਅਤੇ ਸਹਾਇਕ ਡਾਇਰੈਕਟਰ ਖੇਡਾਂ ਰਾਮ ਮੈਅਰ ਮੁੱਖ ਮਹਿਮਾਨਾਂ ਦੇ ਤੌਰ ‘ਤੇ ਹਾਜ਼ਰ ਹੋਏ।
ਇਸ ਮੌਕੇ ਮੁੱਖ ਮਹਿਮਾਨਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ।
ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਦੱਸਿਆ ਕਿ 24 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਲੜਕੇ-ਲੜਕੀਆਂ ਦੇ ਅੰਡਰ 14,17,21,21-30 ਅਤੇ 31-40 ਉਮਰ ਵਰਗਾਂ ਦੇ ਮੁਕਾਬਲੇ ਹੋ ਰਹ। ਉਨ੍ਹਾਂ ਦੱਸਿਆ ਕਿ ਅੱਜ ਟੂਰਨਾਮੈਂਟ ਦੇ ਤੀਜੇ ਦਿਨ ਲੜਕੀਆਂ ਦੇ ਉਮਰ ਵਰਗ 21 ਵਿਚ ਭਾਰ 45-48 ਕਿਲੋ ਵਿਚ ਨੀਤੂ ਜ਼ਿਲ੍ਹਾ ਐਸ. ਏ. ਐਸ ਨਗਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭਾਰ 51-54 ਕਿਲੋ ਵਿਚ ਸਾਹੀਨ ਜ਼ਿਲ੍ਹਾ ਮਾਲੇਰਕੋਟਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਭਾਰ ਵਰਗ 54-57 ਕਿਲੋ ਵਿਚ ਅਰੀਬਾ ਜ਼ਿਲ੍ਹਾ ਮਾਲੇਰਕੋਟਲਾ ਨੂੰ ਪਹਿਲਾ ਸਥਾਨ ਮਿਲਿਆ। ਭਾਰ ਵਰਗ 57-60 ਕਿਲੇ ਵਿਚ ਵਿਸ਼ਾਖਾ ਜ਼ਿਲ੍ਹਾ ਪਠਾਨਕੋਟ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰਨਾਂ ਨੂੰ ਮੈਡਲ ਦੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਨਵਾਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਮੁਹੰਮਦ ਹਬੀਬ ਕਨਵੀਨਰ, ਹਰਦੀਪ ਸਿੰਘ ਕੇ- ਕਨਵੀਨਰ, ਹਰਪ੍ਰੀਤ ਸਿੰਘ ਬਾਕਸਿੰਗ ਕੋਚ, ਮਲਕੀਤ ਸਿੰਘ ਅਥਲੈਕਿਟਸ ਕੈਚ, ਮਿਸ ਲਵਪ੍ਰੀਤ ਕੌਰ ਅਬਲੈਟਿਕਸ ਕੋਚ, ਜਸਵਿੰਦਰ ਸਿੰਘ ਫੁੱਟਬਾਲ ਕੋਚ ਅਤੇ ਸਮੂਹ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਖਿਡਾਰੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly