ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ

ਭਾਸ਼ਾ ਵਿਭਾਗ ਵਲੋਂ ਸੂਬਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ। ਨਾਲ ਹਨ ਸੰਯੁਕਤ ਨਿਰਦੇਸ਼ਕ ਹਰਪ੍ਰੀਤ ਕੌਰ,ਸਹਾਇਕ ਨਿਰਦੇਸ਼ਕ ਸੁਰਿੰਦਰ ਕੌਰ ਅਤੇ ਜ਼ਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ।
ਨਵਕਰਨ ਸਿੰਘ ਬਲਾਚੌਰ , ਸੁਖਮਨ ਕੌਰ ਸ੍ਰੀ ਮੁਕਸਤਰ ਸਾਹਿਬ ਅਤੇ ਸੁਖਪ੍ਰੀਤ ਕੌਰ ਰੋਪੜ ਨੇ ਹਾਸਲ ਕੀਤਾ ਪਹਿਲਾ ਸਥਾਨ
66 ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਦੇ ਯਤਨਾਂ ਨੂੰ ਸਰਾਹਿਆ
ਕਪੂਰਥਲ਼ਾ,  (ਸਮਾਜ ਵੀਕਲੀ) (ਕੌੜਾ )-  ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਮਾਹ ਤਹਿਤ ਕਰਵਾਏ ਗਏ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਵੱਖ-ਵੱਖ 3 ਵਰਗਾਂ ਵਿਚ ਨਵਕਰਨ ਸਿੰਘ ਬਲਾਚੌਰ , ਸੁਖਮਨ ਕੌਰ ਸ੍ਰੀ ਮੁਕਸਤਰ ਸਾਹਿਬ ਅਤੇ ਸੁਖਪ੍ਰੀਤ ਕੌਰ ਰੋਪੜ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਸਬੰਧੀ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਗੁਰੂ ਨਾਨਕ ਆਡੀਟੋਰੀਅਮ ਵਿਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 66 ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਚ ਉਨ੍ਹਾਂ ਵਿਦਿਆਰਥੀਆਂ ਨੇ ਭਾਗ ਲਿਆ ਜੋ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਲਗਭਗ 4 ਹਜ਼ਾਰ ਵਿਦਿਆਰਥੀਆਂ ਵਿਚੋਂ ਮੋਹਰੀ ਸਥਾਨ ਹਾਸਲ ਕਰਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਨ।
ਸੂਬਾ ਪੱਧਰੀ ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਵਿੱਚੋਂ ੳ,ਅ ਅਤੇ ੲ ਵਰਗ ਦੇ ਮੁਕਾਬਲੇ ਵਿੱਚ ੳ ਵਰਗ( ਅੱਠਵੀਂ ਜਮਾਤ ਤੱਕ)ਵਿੱਚ ਨਵਕਰਨ ਸਿੰਘ ਐੱਮ.ਆਰ.ਸਿਟੀ ਪਬਲਿਕ ਸਕੂਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਹਿਲਾ, ਰਵਨੀਤ ਕੌਰ ਬਾਬਾ ਫ਼ਰੀਦ ਪਬਲਿਕ ਸਕੂਲ ਜ਼ਿਲ੍ਹਾ ਫ਼ਰੀਦਕੋਟ ਨੇ ਦੂਜਾ ਅਤੇ ਅਗਮਜੋਤ ਕੌਰ ਸ਼ਿਵਾਲਿਕ ਪਬਲਿਕ ਸਕੂਲ ਸੈਕਟਰ -41 ਬੀ ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
 ਅ ਵਰਗ ( ਨੌਵੀਂ ਤੋਂ ਬਾਰਵੀਂ ਜਮਾਤ ਤੱਕ) ਦੇ ਮੁਕਾਬਲੇ ਵਿੱਚ ਸੁਖਮਨ ਕੌਰ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਕੋਟ ਬਾਬਾ ਦੀਪ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਨੇ ਦੂਜਾ ਅਤੇ ਪ੍ਰੀਤਿਕਾ ਅਮਰਦੀਪ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ।
ੲ ਵਰਗ (ਕਾਲਜ ਪੱਧਰ) ਦੇ ਮੁਕਾਬਲੇ ਵਿੱਚ ਸੁਖਪ੍ਰੀਤ ਕੌਰ ਸਰਕਾਰੀ ਕਾਲਜ ਰੋਪੜ ਨੇ ਪਹਿਲਾ ਨਿਰਮਲਾ ਰਾਣੀ ਡਾਈਟ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੂਜਾ ਅਤੇ ਅਰਸ਼ਦੀਪ ਸਿੰਘ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜ਼ਿਲ੍ਹਾ ਬਰਨਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੰਬੋਧਨ ਕਰਦਿਆਂ ਜਿੱਥੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਉਥੇ ਹੀ ਭਾਸ਼ਾ ਵਿਭਾਗ ਵਲੋਂ ਪੰਜਾਬ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜਾਈ ਦੇ ਨਾਲ-ਨਾਲ ਵਾਤਾਵਰਣ ਸੰਭਾਲ ਵੱਲ ਵਿਸ਼ੇਸ਼ ਯਤਨ ਕਰਨ ਦਾ ਸੱਦਾ ਦਿੱਤਾ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ.ਜਸਵੰਤ ਸਿੰਘ ਜ਼ਫ਼ਰ ਹੋਰਾਂ ਦੀ ਦੂਰ ਅੰਦੇਸ਼ੀ ਸੋਚ ਕਰਕੇ ਪੂਰਾ ਨਵੰਬਰ ਮਹੀਨਾ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਸਮਰਪਿਤ ਕੀਤਾ ਗਿਆ ਹੈ।
ਸਮਾਗਮ ਦੌਰਾਨ ਡੀਨ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਕਾਸ ਚਾਵਲਾ,  ਜ਼ਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਧੰਜੂ, ਸਹਾਇਕ ਕਮਿਸ਼ਨਰ ਕਪਿਲ ਜਿੰਦਲ, ਡਾ.ਰਾਜੇਸ਼ ਗਰੋਵਰ ਨਿਰਦੇਸ਼ਕ ਸਾਇੰਸ ਸਿਟੀ ਕਪੂਰਥਲਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ਼  ਬਲਵਿੰਦਰ ਸਿੰਘ ਬੱਟੂ ਨੇ ਵਿਸ਼ੇਸ਼ ਮਹਿਮਾਨਾਂ ਦੇ ਤੌਰ ’ਤੇ ਸ਼ਿਰਕਤ ਕੀਤੀ।
 ਇਸ ਤੋਂ ਪਹਿਲਾਂ ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕ ਹਰਪ੍ਰੀਤ ਕੌਰ ਵਲੋਂ ਪ੍ਰਧਾਨਗੀ ਭਾਸ਼ਣ ਦੌਰਾਨ ਵਿਭਾਗ ਵਲੋਂ ਪੰਜਾਬ ਮਾਹ ਦੌਰਾਨ ਵੱਖ-ਵੱਖ ਸੱਭਿਆਚਾਰਕ, ਸੰਗੀਤਕ, ਲੇਖਕ ਮਿਲਣੀਆਂ, ਵਿੱਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਆਦਿ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਵਿਖੇ ਪ੍ਰਸ਼ਨੋਤਰੀ ਦੇ ਸੂਬਾ ਪੱਧਰੀ ਮੁਕਾਬਲਿਆਂ ਤੋਂ ਪਹਿਲਾਂ ਪੰਜਾਬ ਭਰ ਵਿਚ ਸਕੂਲ ਅਤੇ ਕਾਲਜ ਪੱਧਰ ’ਤੇ ਮੁਕਾਬਲੇ ਕਰਵਾਏ ਗਏ, ਜਿਸ ਪਿੱਛੋਂ ਜ਼ਿਲ੍ਹਾ ਪੱਧਰ ’ਤੇ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਇਸ ਸਾਰੀ ਪ੍ਰਕਿਰਿਆ ਦੌਰਾਨ 4 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਹੈ।
ਇਸ ਤੋਂ ਇਲਾਵਾ ਸੁਰਿੰਦਰ ਕੌਰ ਸਹਾਇਕ ਨਿਰਦੇਸ਼ਕ ਭਾਸ਼ਾ ਵਿਭਾਗ ਵਲੋਂ ਜਿੱਥੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ, ਉਥੇ ਹੀ ਉਨ੍ਹਾਂ ਪੰਜਾਬ ਭਰ ਤੋਂ ਪ੍ਰਸ਼ਨੋਤਰੀ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ।
ਭਾਸ਼ਾ ਵਿਭਾਗ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਤਗਮੇ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਪੂਰਥਲਾ ਜ਼ਿਲ੍ਹੇ ਦੀ ਸੂਬਾ ਪੱਧਰੀ ਸਮਾਗਮ ਲਈ ਚੋਣ ਕਰਨ ’ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਪ੍ਰਸ਼ਨੋਤਰੀ ਮੁਕਾਬਲਿਆਂ ਦੌਰਾਨ ਕੁਇਜ਼ ਮਾਸਟਰਜ਼ ਦੀ ਭੂਮਿਕਾ ਸ਼ਹਿਬਾਜ਼ ਖਾਨ ਅਤੇ ਮੁਨੱਜਾ ਵਲੋਂ ਬਾਖੂਬੀ ਨਿਭਾਈ ਗਈ।
ਇਸ ਮੌਕੇ ਕੁਲਦੀਪ ਕੌਰ,ਅਸ਼ਮਿੰਦਰ ਕੌਰ, ਮਨਦੀਪ ਕੌਰ, ਕੋਮਲ,ਸਵਰਾਜ ਕੌਰ, ਅਮਨਦੀਪ ਕੌਰ, ਅਰਜਨਜੀਤ ਸਿੰਘ, ਹਰਜਿੰਦਰ ਸਿੰਘ , ਗਗਨਦੀਪ ਸਿੰਘ, ਸਲਮਾਨ ਅਤੇ ਅਤੁੱਲ ਸ਼ਰਮਾ ਅਧਿਆਪਕ ਸਾਹਿਬਾਨ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ।ਮੰਚ ਸੰਚਾਲਨ ਦੀ ਭੂਮਿਕਾ ਡਾ਼ ਕੁਲਦੀਪ ਸਿੰਘ ਚੌਹਾਨ ਨੇ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਲਾਈਵ: ਸ਼ੁਰੂਆਤੀ ਰੁਝਾਨਾਂ ਵਿੱਚ ਐਨਡੀਏ ਅੱਗੇ ਹੈ, ਬਰਹੇਟ ਸੀਟ ਤੋਂ ਮੁੱਖ ਮੰਤਰੀ ਹੇਮੰਤ ਸੋਰੇਨ ਅੱਗੇ ਹੈ।
Next articleਇੰਜੀ ਕਰਮਜੀਤ ਸਿੰਘ ਵੱਲੋਂ ਸੰਪਾਦਿਤ ਪੁਸਤਕ “ਜੈੱਮਜ਼ ਆਫ਼ ਸਿੱਖਿਜ਼ਮ” ਤੇ ਵਿਚਾਰ ਗੋਸ਼ਟੀ ਭਲਕੇ