ਪਾਣੀਪਤ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਰਾਜ ਪੱਧਰੀ ਸਮਾਗਮ 24 ਅਪ੍ਰੈਲ ਨੂੰ

ਸਿਰਸਾ  (ਸਮਾਜ ਵੀਕਲੀ):   ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ 24 ਅਪ੍ਰੈਲ ਨੂੰ ਪਾਣੀਪਤ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਸ਼ਾਲ ਸਮਾਗਮ ਵਿੱਚ ਸਿਰਸਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਅਤੇ ਧਾਰਮਿਕ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ।

ਸ਼੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਨੇ ਆਪਣੇ ਯੁੱਗ ਦੀ ਹਾਕਮ ਜਮਾਤ ਦੀਆਂ ਘਿਨਾਉਣੀਆਂ ਅਤੇ ਮਨੁੱਖਤਾ ਵਿਰੋਧੀ ਨੀਤੀਆਂ ਨੂੰ ਕੁਚਲਣ ਲਈ ਕੁਰਬਾਨੀਆਂ ਦਿੱਤੀਆਂ ਸਨ, ਇਸ ਲਈ ਉਹ ਸਮਾਜ ਦੇ ਸਾਰੇ ਵਰਗਾਂ ਚ ਪੂਜਨੀਕ ਹਨ। ਪਾਣੀਪਤ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਉਥੇ ਰਾਗੀ ਜਥਾ ਅਤੇ ਸਾਧ ਸੰਗਤ ਵੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਭ ਦਾ ਸਾਂਝਾ ਸਮਾਗਮ ਹੈ ਅਤੇ ਸਾਰੇ ਵਰਗਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਿਰਸਾ ਤੋਂ ਸਾਧ ਸੰਗਤ ਦੀ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਾਇਮਰੀ ਅਧਿਆਪਕ ਰਮੇਸ਼ ਕੁਮਾਰ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਨਾਲ ਨਿਵਾਜਿਆ ਗਿਆ
Next articleSeveral Palestinians injured in clashes with Israeli soldiers