HOME ਸਟੇਟ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ ਦੇ ਪੈਰਾਗ੍ਰਾਫ ਲਿਖਣ ਵਿੱਚ ਜ਼ਿਲ੍ਹਾ ਸ੍ਰੀ...

ਸਟੇਟ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ ਦੇ ਪੈਰਾਗ੍ਰਾਫ ਲਿਖਣ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਵਹਿੱਤਕਾਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

2

*ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ ਵੱਲੋਂ ਜੇਤੂ ਵਿਦਿਆਰਥਣ ਅਤੇ ਸਮੁੱਚੀ ਵੀਰ ਗਾਥਾ ਟੀਮ ਨੂੰ ਸਨਮਾਨਿਤ ਕੀਤਾ ਗਿਆ*

ਮੁਕਤਸਰ,  (ਸਮਾਜ ਵੀਕਲੀ)   (ਜਸਵਿੰਦਰ ਪਾਲ ਸ਼ਰਮਾ) ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਟੇਟ ਪੱਧਰੀ ਵੀਰ ਗਾਥਾ ਮੁਕਾਬਲੇ ਆਨਲਾਈਨ ਮੋਡ ਰਾਹੀਂ ਕਰਵਾਏ ਗਏ। ਇਹਨਾਂ ਆਨਲਾਈਨ ਮੁਕਾਬਲਿਆਂ ਵਿੱਚ ਸਾਰੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਵੀਰ ਗਾਥਾ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਹਨਾਂ ਆਨਲਾਈਨ ਮੁਕਾਬਲਿਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਪੇਂਟਿੰਗ, ਪੈਰਾਗ੍ਰਾਫ ਲਿਖਣ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਪਰੋਕਤ ਆਨਲਾਈਨ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਜੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਰਾਜ ਕੁਮਾਰ ਜੀ ਅਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਪ੍ਰਵੀਨ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਸਰਵਹਿੱਤਕਾਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁਕਤਸਰ ਦੀ ਵਿਦਿਆਰਥਣ ਮਹਿਕਰੀਤ ਕੌਰ ਨੇ ਪੈਰਾਗ੍ਰਾਫ ਲਿਖਣ ਮੁਕਾਬਲੇ ਵਿੱਚ ਭਾਗ ਲਿਆ ਅਤੇ ਪੂਰੇ ਸਟੇਟ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਨੇ ਜੇਤੂ ਵਿਦਿਆਰਥੀਆਂ, ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਉਹਨਾਂ ਦੀ ਇਸ ਉਪਲਬਧੀ ਤੇ ਮੁਬਾਰਕਾਂ ਦਿੱਤੀਆਂ ਅਤੇ ਉਚੇਚੇ ਤੌਰ ਤੇ ਵਿਦਿਆਰਥਣ ਮਹਿਕਰੀਤ ਕੌਰ ਉਸ ਦੇ ਗਾਈਡ ਅਧਿਆਪਕ ਅਤੇ ਜ਼ਿਲ੍ਹਾ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ ਟੀਮ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ, ਡੀਆਰਸੀ ਸ. ਗੁਰਮੇਲ ਸਿੰਘ ਸਾਗੂ, ਜ਼ਿਲ੍ਹਾ ਨੋਡਲ ਅਫ਼ਸਰ ਵੀਰ ਗਾਥਾ ਸ੍ਰੀ ਰਾਜ ਕੁਮਾਰ, ਸਹਾਇਕ ਨੋਡਲ ਅਫ਼ਸਰ ਵੀਰ ਗਾਥਾ ਮੁਕਾਬਲੇ ਪ੍ਰਵੀਨ ਕੁਮਾਰ ਸ਼ਰਮਾ, ਸਕੂਲ ਪ੍ਰਿੰਸੀਪਲ ਸ੍ਰੀ ਪੂਰਨ ਚੰਦ ਅਤੇ ਸਕੂਲ ਦੇ ਕਮੇਟੀ ਮੈਂਬਰ ਸ੍ਰੀ ਨਰੋਤਮ ਦਾਸ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭੱਠਾ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਕੀਤੀ ਜਾਵੇਗੀ ਸੰਪੂਰਨ ਹੜਤਾਲ:- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ
Next articleਦ ਨੋਰਵੁੱਡ ਸਕੂਲ ਚਾਹਲ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਪੇਂਟਿੰਗ ਮੁਕਾਬਲੇ।