ਦੇਸ਼ ਭਰ ਦੇ ਬਾਗਬਾਨੀ ਦੇ ਤਕਨੀਕੀ ਮਾਹਿਰਾਂ ਤੋਂ ਇਲਾਵਾ ਪੀ ਏ ਯੂ ਦੇ ਮਾਹਿਰ ਵੀ ਕਰਨਗੇ ਸ਼ਮੂਲੀਅਤ
ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵੱਧ ਤੋਂ ਵੱਧ ਸ਼ਿਰਕਤ ਕਰਨ ਦਾ ਸੱਦਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਵਲੋਂ 10 ਦਸੰਬਰ ਨੂੰ ਨਵੀਂ ਦਾਣਾ ਮੰਡੀ ,ਸੁਲਤਾਨਪੁਰ ਲੋਧੀ,ਜ਼ਿਲ੍ਹਾ ਕਪੂਰਥਲਾ ਵਿਖੇ ਰਾਜ ਪੱਧਰੀ ਬਾਗਬਾਨੀ ਮੇਲਾ ਕਰਵਾਇਆ ਜਾ ਰਿਹਾ ਹੈ। ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਸੂਬੇ ਭਰ ਦੇ ਕਿਸਾਨਾਂ ਨੂੰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਮੀਲ ਦਾ ਪੱਥਰ ਸਾਬਿਤ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਦੇਸ਼ ਭਰ ਤੋਂ ਬਾਗਬਾਨੀ ਵਿਭਾਗ ਦੇ ਤਕਨੀਕੀ ਮਾਹਿਰਾਂ ਵਲੋਂ ਭਾਗ ਲਿਆ ਜਾ ਰਿਹਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਾਹਿਰਾਂ ਵਲੋਂ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਬਾਗਬਾਨੀ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਬਾਗਬਾਨੀ ਮੇਲੇ ਵਿੱਚ ਸ਼ਿਰਕਤ ਕਰਕੇ ਮਾਹਿਰਾਂ ਤੋਂ ਦੀ ਸਲਾਹ ਅਨੁਸਾਰ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਉਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ ਉਥੇ ਹੀ ਦੇਸ਼ ਅਤੇ ਸੂਬੇ ਨੂੰ ਫਸਲੀ ਚੱਕਰ ਤੋਂ ਨਿਜਾਤ ਮਿਲ ਸਕੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly