ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਬਲਰਾਜ ਸਿੰਘ ਤੂਰ ਚੇਅਰਮੈਨ ਲੈਂਡ ਮਾਰਗੇਜ ਬੈਂਕ ਨਵਾਂਸ਼ਹਿਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹੋਣ ਨੂੰ ਮੁੱਖ ਰੱਖਦੇ ਹੋਏ 22ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ 8 ਫਰਵਰੀ ਤੋਂ 12 ਫਰਵਰੀ ਤੱਕ ਕਰਵਾਉਣ ਦੀ ਬਜਾਏ 7 ਫਰਵਰੀ ਤੋਂ 11 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਲਿਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਪਿੰਡ ਪੱਧਰੀ 8, ਕਾਲਜ ਪੱਧਰੀ 8 ਅਤੇ ਕਲੱਬ ਪੱਧਰੀ 8 ਟੀਮਾਂ ਹਿੱਸਾ ਲੈਣਗੀਆਂ। ਮੀਟਿੰਗ ਵਿਚ ਪ੍ਰਬੰਧਕਾਂ ਨੇ ਗੜ੍ਹਸ਼ੰਕਰ ਬਲਾਕ ਨਾਲ ਸਬੰਧਤ ਪਿੰਡ ਦੀ ਨਿਰੋਲ ਟੀਮ ਨੂੰ ਟੂਰਨਾਮੈਂਟ ਵਿਚ ਹਿੱਸਾ ਲੈਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੇਂਡੂ ਟੀਮ ਵਿਚ ਨਿਰੋਲ ਇਕ ਪਿੰਡ ਦੇ ਖਿਡਾਰੀ ਹੀ ਖੇਡ ਸਕਣਗੇ। ਉਨ੍ਹਾਂ ਕਿਹਾ ਕਿ ਪੇਂਡੂ ਕੈਟਾਗਿਰੀ ਵਿਚ 8 ਤੋਂ ਵਧੇਰੇ ਟੀਮਾਂ ਹੋਣ ਦੀ ਸੂਰਤ ਵਿਚ ਟੀਮਾਂ ਦਾ ਕੁਆਲੀਫਾਈ ਰਾਊਂਡ ਕਰਵਾਕੇ ਟੀਮਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਲੱਬ ਤੇ ਕਾਲਜ ਕੈਟਾਗਿਰੀ ਵਿਚ ਪੰਜਾਬ ਪੱਧਰ ਦੀਆਂ ਟੀਮਾਂ ਹਿੱਸਾ ਲੈਣਗੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਯਮਾਂ ਨੂੰ ਕਲੱਬ ਤੋਂ ਲੈ ਕੇ ਪੇਂਡੂ ਕੈਟਾਗਿਰੀ ਦੇ ਮੈਚਾਂ ਵਿਚ ਲਾਗੂ ਕੀਤਾ ਜਾਵੇਗਾ ਤੇ ਕਿਸੇ ਵੀ ਖਿਡਾਰੀ ਨੂੰ ਅਨੁਸਾਸ਼ਨ ਨਹੀਂ ਭੰਗ ਕਰਨ ਦਿੱਤਾ ਜਾਵੇਗਾ। ਮੀਟਿੰਗ ਵਿਚ ਬਲਰਾਜ ਸਿੰਘ ਤੂਰ ਚੇਅਰਮੈਨ ਲੈਂਡ ਮਾਰਗੇਜ ਬੈਂਕ ਨਵਾਂਸ਼ਹਿਰ ਤੋਂ ਇਲਾਵਾ ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਰੋਸ਼ਨਜੀਤ ਸਿੰਘ ਪਨਾਮ, ਰਣਜੀਤ ਸਿੰਘ ਖੱਖ, ਸ਼ਲਿੰਦਰ ਸਿੰਘ ਰਾਣਾ, ਅਮਨਦੀਪ ਸਿੰਘ ਬੈਂਸ, ਜਸਵੰਤ ਸਿੰਘ ਭੱਠਲ, ਭੁਪਿੰਦਰ ਸਿੰਘ ਸਿੰਬਲੀ, ਸੱਜਣ ਸਿੰਘ ਧਮਾਈ, ਸੰਜੀਵ ਕੁਮਾਰ ਡੀ.ਪੀ.ਈ., ਤਰਲੋਚਨ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj