(ਸਮਾਜ ਵੀਕਲੀ) ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗੁਰਸ਼ਾਈਨ ਕੌਰ ਨੇ ਬੀਤੇ ਦਿਨੀਂ ਗਾਈਡ ਅਧਿਆਪਕ ਸੰਦੀਪ ਸਿੰਘ ਦੀ ਅਗਵਾਈ ਵਿੱਚ ਮਸਤੂਆਣਾ ਸਾਹਿਬ ਵਿਖੇ( ਸਿੱਖਿਆ ਅਤੇ ਕਲਾ ਮੰਚ ਪੰਜਾਬ) ਵੱਲੋਂ ਨਵੇਂ ਦਿਸਹੱਦੇ ਪ੍ਰੋਗਰਾਮ ਤਹਿਤ ਪੰਜਾਬ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਭਾਗ ਲਿਆ,ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਸ਼ਾਇਨ ਕੌਰ ਨੇ ਪ੍ਰਾਈਵੇਟ ਵਰਗ ਤਹਿਤ ਗਿਆਰਵੀਂ, ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨਾਲ “ਕਵਿਤਾ ਉਚਾਰਨ ਮੁਕਾਬਲੇ”ਵਿੱਚ ਕੜਾ ਮੁਕਾਬਲਾ ਕਰਦੇ ਹੋਏ ਪੰਜਾਬ ਪੱਧਰ ਤੇ ਤੀਜਾ ਸਥਾਨ ਹਾਸਿਲ ਕਰਕੇ ਪੰਜਾਬੀ ਮਾਂ ਬੋਲੀ ਆਪਣੇ ਮਾਪੇ ਤੇ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਦਾ ਨਾਮ ਰੌਸ਼ਨ ਕੀਤਾ, ਸਮਾਗਮ ਦੀ ਸਮਾਪਤੀ ਉਪਰੰਤ ਗੁਰਸ਼ਾਈਨ ਕੌਰ ਨੂੰ ਟਰੋਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ ਨਾਲ ਹੀ ਗਾਈਡ ਅਧਿਆਪਕ ਸੰਦੀਪ ਸਿੰਘ ਨੂੰ ਵੀ ਪੰਜਾਬ ਪੱਧਰੀ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਗਿਆ ਸਕੂਲ ਪਹੁੰਚਣ ਤੇ ਗੁਰਸ਼ਾਈਨ ਕੌਰ ਅਤੇ ਗਾਈਡ ਅਧਿਆਪਕ ਸੰਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਸਕੂਲ ਮੁਖੀ ਬਾਬਾ ਕਿਰਪਾਲ ਸਿੰਘ ਜੀ, ਅਤੇ ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ ਵੱਲੋਂ ਪਿ੍ੰਸੀਪਲ ਮੈਡਮ ਅਤੇ ਸਮੂਹ ਸਕੂਲ ਸਟਾਪ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ ਅਤੇ ਭਵਿੱਖ ਵਿੱਚ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਮੌਕੇ ਉੱਤੇ ਕਮਲਦੀਪ ਸਿੰਘ ਝਨੇੜੀ ਮੈਨੇਜਰ ਡਾਇਰੈਕਟਰ ਡਾ: ਗੁਰਮੀਤ ਸਿੰਘ ਮੈਡਮ ਬਲਜੀਤ ਕੌਰ ਸੰਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly