ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਅੱਜ ਕੰਪਿਊਟਰ ਅਧਿਆਪਕਾਂ ਦੀ ਸਰਕਾਰ ਨਾਲ ਹੁਣ ਆਰ ਪਾਰ ਦੀ ਲੜਾਈ – ਜਗਜੀਤ ਥਿੰਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੰਪਿਊਟਰ ਅਧਿਆਪਕ ਯੂਨੀਅਨ ਸੁਲਤਾਨਪੁਰ ਲੋਧੀ ਬਲਾਕ ਦੀ ਇਕ ਵਿਸ਼ੇਸ਼ ਮੀਟਿੰਗ ਬਾਲਕ ਪ੍ਰਧਾਨ ਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਆਤਮਾਂ ਸਿੰਘ ਪਾਰਕ ਵਿਖੇ ਹੋਈ ਮੀਟਿੰਗ ਵਿੱਚ ਵੱਖ-ਵੱਖ ਸਕੂਲਾਂ ਤੋਂ ਇਕੱਤਰ ਹੋਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕੇ ਸਰਕਾਰ ਪਿਛਲੇ ਲੱਗਭਗ 15 ਸਾਲ ਤੋਂ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ ਤੇ ਸਾਡੀਆਂ ਜਾਇਜ ਮੰਗਾਂ ਨੂੰ ਮੰਨਣ ਦੀ ਬਜਾਏ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕੇ ਪਿੱਛਲੇ 15 ਸਾਲਾਂ ਤੋ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੰਪਿਊਟਰ ਅਧਿਆਪਕਾਂ ਦਾ ਸਕੂਲਾਂ ਵਿੱਚ ਸੋਸ਼ਣ ਕੀਤਾ ਜਾ ਰਿਹਾ ਹੈ

ਕਿਉਂਕਿ ਜਦੋਂ ਤਾਂ ਸਿੱਖਿਆ ਵਿਭਾਗ ਨੇ ਕੰਪਿਊਟਰ ਅਧਿਆਪਕਾਂ ਤੋਂ ਕੋਈ ਕੰਮ ਲੈਣਾ ਹੁੰਦਾ ਹੈ ਤਾਂ ਸਾਨੂੰ ਵਿਭਾਗ ਦੀ ਰੀਡ ਦੀ ਹੱਡੀ ਕਿਹਾ ਜਾਂਦਾ ਹੈ ਪਰ ਜਦੋਂ ਗੱਲ ਸਾਡੇ ਬਨਦੇ ਲਾਭਾਂ ਦੀ ਹੁੰਦੀ ਹੈ ਤਾਂ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੁਸਾਇਟੀ ਦੇ ਮੁਲਾਜ਼ਮ ਕਹਿ ਕੇ ਮੰਗਾਂ ਤੋਂ ਕਿਨਾਰਾ ਕਰ ਲਿਆ ਜਾਂਦਾ ਹੈ ਜਿਸ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਕੰਮ ਕਰਦੇ ਲਗਭਗ 7000 ਕੰਪਿਊਟਰ ਅਧਿਆਪਕ ਅਤੇ ਉਹਨਾਂ ਦੇ ਪਰਿਵਾਰ ਮਾਨਸਿਕ ਪੀੜਾ ਚੋ ਗੁਜਰ ਰਹੇ ਹਨ ਇਸ ਲਈ ਹੁਣ ਸਾਡੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਹੁਣ ਸਰਕਾਰ ਨਾਲ ਲੜਾਈ ਫੈਸਲਾਕੁੰਨ ਹੋਵੇਗੀ ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਹਲਕੇ ਪਟਿਆਲਾ ਵਿੱਚ 4 ਜੁਲਾਈ ਨੂੰ ਸੂਬਾ ਪੱਧਰੀ ਰੈਲੀ ਕਰਕੇ ਕੀਤੀ ਜਾ ਰਹੀ ਹੈ।

ਜਸਪਾਲ ਸਿੰਘ ਨੇ ਕਿਹਾ ਕੇ ਇਸ ਰੈਲੀ ਵਿੱਚ ਪੰਜਾਬ ਦੇ 7000 ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ ਅਤੇ ਇਹ ਸੰਘਰਸ਼ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਮੌਜਦਾ ਪੈ ਸਕੇਲ ਤੇ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਵਾਉਣ ਤੱਕ ਜਾਰੀ ਰਹੇਗਾ ਜਿਸ ਦੀ ਪੂਰਨ ਰੁਪ ਵਿੱਚ ਜਿੰਮੇਵਾਰੀ ਸਰਕਾਰ ਦੀ ਹੋਵੇਗੀ ਇਸ ਮੌਕੇ ਪਰਮਜੀਤ ਸਿੰਘ, ਸੁਰਜੀਤ ਸਿੰਘ, ਪਵਨ ਕੁਮਾਰ, ਜਸਪ੍ਰੀਤ ਸਿੰਘ, ਜਤਿੰਦਰ ਥਿੰਦ,ਗੁਰਭੇਜ ਸਿੰਘ, ਤਲਵਿੰਦਰ ਸਿੰਘ, ਗੁਰਜੀਤ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਬਲਜਿੰਦਰ ਕੌਰ, ਸੁਮਨਦੀਪ ਕੌਰ, ਮਨਦੀਪ ਕੌਰ,ਅਮਨਦੀਪ ਕੌਰ ਆਦਿ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePunjab Congress woes far from over
Next articleਰੇਲ ਕੋਚ ਫੈਕਟਰੀ ਦੀਆਂ ਦੋ ਹਾਕੀ ਖਿਡਾਰਣਾਂ ਦੀ ਉਲੰਪਿਕ ਖੇਡਾਂ ਲਈ ਚੁਣੀ ਗਈ ਭਾਰਤੀ ਮਹਿਲਾ ਟੀਮ ਵਿਚ ਚੋਣ