ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਸਿੱਖਣ ਸਿਖਾਉਣ ਪ੍ਰਕਿਰਿਆ ਲਈ ਤਿਆਰ ਕੀਤੀਆਂ ਜਾਂਦੀਆਂ ਨਵੀਆਂ ਪੜਾਉਣ ਵਿਧੀਆਂ ਅਤੇ ਨਵੇਕਲੇ ਉਪਰਾਲਿਆਂ ਨੂੰ ਇੱਕ ਦੂਜੇ ਨਾਲ ਸਾਂਝਾ ਕਰਨ ਲਈ ਇਸ ਸਾਲ ਕਰਵਾਏ ਗਏ ਰਾਜ ਪੱਧਰੀ ਟੀਚਰ ਫੈਸਟ ,ਜੋ ਕਿ ਮਿਤੀ 11 ਅਤੇ 12 ਫਰਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਹੋਇਆ, ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰੀ ਯਾਦਵਿੰਦਰ ਸਿੰਘ ਮਾਨ , ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜਿੰਦਰ ਕੁਮਾਰ ਸੋਨੀ ਅਤੇ ਡੀਆਰਸੀ ਸ: ਗੁਰਮੇਲ ਸਿੰਘ ਸਾਗੂ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਕੁੱਲ 11 ਅਧਿਆਪਕਾਂ ਨੇ ਭਾਗ ਲਿਆ।ਜਿਸ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਅਧਿਆਪਕਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ ਜ਼ਿਲ੍ਹੇ ਦਾ ਨਾਮ ਪੰਜਾਬ ਪੱਧਰ ਉੱਤੇ ਰੌਸ਼ਨ ਕੀਤਾ। ਇਹਨਾਂ ਅਧਿਆਪਕਾਂ ਨੇ ਪਹਿਲਾਂ ਬਲਾਕ ਅਤੇ ਫਿਰ ਜ਼ਿਲ੍ਹਾ ਪੱਧਰ ਉੱਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦੇ ਹੋਏ ਪੁਜੀਸ਼ਨਾਂ ਹਾਸਿਲ ਕਰਨ ਤੋਂ ਬਾਅਦ ਰਾਜ ਪੱਧਰੀ ਟੀਚਰ ਫੈਸਟ ਵਿੱਚ ਭਾਗ ਲਿਆ। ਇਸ ਰਾਜ ਪੱਧਰੀ ਟੀਚਰ ਫੈਸਟ ਮੁਕਾਬਲੇ ਵਿੱਚ ਸੁੰਦਰ ਲਿਖਾਈ ਅਤੇ ਕੈਲੀਗ੍ਰਾਫੀ ਕੈਟੇਗਰੀ ਵਿੱਚ ਸ: ਗੁਰਨਾਮ ਸਿੰਘ ਪੰਜਾਬੀ ਮਾਸਟਰ, ਸਰਕਾਰੀ ਹਾਈ ਸਕੂਲ ਜਵਾਹਰੇ ਵਾਲਾ ਨੇ ਰਾਜ ਪੱਧਰ ਤੇ ਪਹਿਲਾ ਸਥਾਨ ਹਾਸਿਲ ਕੀਤਾ। ਸ਼੍ਰੀ ਅਮਨ ਗਰੋਵਰ, ਵੋਕੇਸ਼ਨਲ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਨੇ ਈ ਕਲਾਸਰੂਮ ਲਰਨਿੰਗ ਐਪ ਕੈਟੇਗਰੀ ਵਿੱਚ ਪੰਜਾਬ ਭਰ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੀ ਸ਼੍ਰੀਮਤੀ ਸਰਵਜੋਤ ਕੌਰ ਮੈਥ ਮਿਸਟ੍ਰੇਸ ਸਰਕਾਰੀ ਹਾਈ ਸਕੂਲ ਹਰਾਜ ਨੇ ਮੈਨੂਅਲ ਗੇਮ ਕੈਟੇਗਰੀ ਵਿੱਚ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ।ਇਸ ਮੌਕੇ ਜਸਵਿੰਦਰ ਪਾਲ ਸ਼ਰਮਾ ਨਾਲ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰੀ ਯਾਦਵਿੰਦਰ ਸਿੰਘ ਮਾਨ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਰਜਿੰਦਰ ਕੁਮਾਰ ਸੋਨੀ ਅਤੇ ਅਕਾਦਮਿਕ ਸਹਾਇਤਾ ਗਰੁੱਪ ਦੇ ਡੀਆਰਸੀ ਸ: ਗੁਰਮੇਲ ਸਿੰਘ ਸਾਗੂ ਨੇ ਇਹਨਾਂ ਅਧਿਆਪਕਾਂ ਅਤੇ ਇਨਾਂ ਅਧਿਆਪਕਾਂ ਦੇ ਸਕੂਲ ਮੁਖੀਆਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਭਵਿੱਖ ਵਿੱਚ ਵੀ ਇਹਨਾਂ ਅਧਿਆਪਕਾਂ ਤੋਂ ਪ੍ਰੇਰਨਾ ਲੈਂਦੇ ਹੋਏ ਜ਼ਿਲ੍ਹੇ ਦੇ ਹੋਰਨਾਂ ਅਧਿਆਪਕਾਂ ਨੂੰ ਵੀ ਵਿਭਾਗ ਵੱਲੋਂ ਕੀਤੇ ਜਾਂਦੇ ਇਸ ਤਰ੍ਹਾਂ ਦੇ ਉਪਰਾਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



