ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਕ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸਕਡਰੀ ਸਕੂਲ ਵਿਖੇ ਸਕੂਲ ਦੀ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਰਾਜ ਪੱਧਰ ‘ਤੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਸਨਮਾਨ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ‘ਤੇ ਮਾਣ ਪ੍ਰਗਟਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਸਮਿਤੀ ਦੇ ਪ੍ਰਧਾਨ ਬ੍ਰਿਜ ਲਾਲ, ਪ੍ਰਬੰਧਕ ਸਤੀਸ਼ ਕੁਮਾਰ, ਵਾਈਸ ਪ੍ਰਧਾਨ ਐਡਵੋਕੇਟ ਮਨੋਜ ਕੁਮਾਰ, ਐਡਵੋਕੇਟ ਗਗਨਦੀਪ ਸਿੰਘ, ਡਾ. ਗੌਰਵ ਗਰਗ, ਜਗਦੀਪ ਸਿੰਘ ਅਤੇ ਪ੍ਰਿੰਸੀਪਲ ਰਪਿੰਦਰ ਪਟਿਆਲ ਸਮੇਤ ਸਮੂਹ ਸਟਾਫ ਹਾਜ਼ਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥਣ ਵੰਸ਼ਿਕਾ ਸਪੁੱਤਰੀ ਰਵੀ ਕੁਮਾਰ ਨੇ 597/600 ਅੰਕ ਪ੍ਰਾਪਤ ਕਰਕੇ ਪੰਜਾਬ ‘ਚ ਤੀਜਾ, ਜ਼ਿਲ੍ਹਾ ਮਾਨਸਾ ਅਤੇ ਸਕੂਲ ‘ਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜੋਬਨਪ੍ਰੀਤ ਕੌਰ ਸਪੁੱਤਰੀ ਖੁਸ਼ਪਾਲ ਸਿੰਘ ਨੇ 594/600 ਅੰਕ ਲੈ ਕੇ ਪੰਜਾਬ ਵਿੱਚੋਂ 6ਵਾਂ, ਜ਼ਿਲ੍ਹਾ ਮਾਨਸਾ ਅਤੇ ਸਕੂਲ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਨਵਨੀਤ ਕੌਰ ਸਪੁੱਤਰੀ ਮੰਦੀਪ ਰਾਮ ਨੇ 586/600 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ 14ਵਾਂ ਜ਼ਿਲ੍ਹਾ ਮਾਨਸਾ ਵਿੱਚੋਂ 10ਵਾਂ ਅਤੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਪ੍ਰਧਾਨ ਬ੍ਰਿਜ ਲਾਲ ਨੇ ਇਹਨਾਂ ਬੱਚਿਆਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਸਕੂਲ ਦੀਆਂ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹਨਾਂ ਬੱਚਿਆਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਕੇ ਸਕੂਲ ਦੀ ਪਰੰਪਰਾ ਨੂੰ ਕਾਇਮ ਰੱਖਿਆ ਹੈ। ਪ੍ਰਬੰਧਕ ਸਤੀਸ਼ ਕੁਮਾਰ ਨੇ ਇਹਨਾਂ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਹੋਇਆ ਭਰੋਸਾ ਦਵਾਇਆ ਕਿ ਜਿਸ ਤਰ੍ਹਾਂ ਹੁਣ ਤੱਕ ਸਕੂਲ ਅਤੇ ਅਧਿਆਪਕ ਮਿਹਨਤ ਕਰਦੇ ਰਹਿ ਹਨ ਅੱਗੇ ਵੀ ਇਸੇ ਤਰਾਂ ਹੀ ਮਿਹਨਤ ਕਰਦੇ ਰਹਿਣਗੇ। ਐਡਵੋਕੇਟ ਗਗਨਦੀਪ ਸਿੰਘ ਨੇ ਵੀ ਮੈਰਿਟ ਵਿੱਚ ਆਏ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਇਹ ਸਥਾਨ ਬਰਕਰਾਰ ਰੱਖਣ ਲਈ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਰਪਿੰਦਰ ਪਟਿਆਲ ਨੇ ਦੱਸਿਆ ਕਿ ਕੁੱਲ 54 ਵਿਦਿਆਰਥੀਆਂ ਨੇ ਇਹ ਪਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 20 ਵਿਦਿਆਰਥੀਆਂ ਨੇ 90% ਤੋਂ ਵੱਧ, 7 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 18 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਿਵੀਜ਼ਨ ਨਾਲ ਪਾਸ ਹੋ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਮਾਰੋਹ ਦੇ ਅੰਤ ‘ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



