ਬਠਿੰਡਾ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ’ਚ ਕਥਿਤ ਕੁਤਾਹੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਐੱਸਐੱਸਪੀ ਅਜੈ ਮਲੂਜਾ ਤੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨੂੰ ਤਲਬ ਕੀਤਾ ਹੈ। ਮੰਤਰਾਲੇ ਨੇ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਅੰਦਰ 8 ਜਨਵਰੀ ਸ਼ਾਮ 5 ਵਜੇ ਤਕ ਜੁਆਬ ਦੇਣ ਲਈ ਕਿਹਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਸਖ਼ਤ ਸ਼ਬਦਾਂ ਵਾਲੇ ਇਸ ਪੱਤਰ ਦੀ ਇੱਕ ਕਾਪੀ ਪੰਜਾਬੀ ਟ੍ਰਿਬਿਊਨ ਕੋਲ ਮੌਜੂਦ ਹੈ।
ਭਾਰਤ ਸਰਕਾਰ ਦੀ ਡਿਪਟੀ ਸਕੱਤਰ ਅਰਚਨਾ ਵਰਮਾ ਦੀ ਸਹੀ ਵਾਲੇ ਇਸ ਪੱਤਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਐੈੱਸਐੱਸਪੀ ਸਲੂਜਾ ਨੂੰ ਪੁੱਛਿਆ ਗਿਆ ਹੈ ਕਿ ਉਨ੍ਹਾਂ ਖਿਲਾਫ਼ ਇਸ ਸਬੰਧੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਇਕ ਹੋਰ ਪੱਤਰ ਰਾਹੀਂ ਸੰਯੁਕਤ ਸਕੱਤਰ (ਸੁਰੱਖਿਆ) ਡੀ.ਸਾਈ ਅਮੂਥਾ ਦੇਵੀ ਵਲੋਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸ਼ਾਮਲ ਹੋਣ ਲਈ ਦਿੱਤੇ ਗਏ ਨਿਰਦੇਸ਼ਾਂ ਵਿਚ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਤੇ ਐੱਸਐੱਸਪੀ ਬਠਿੰਡਾ ਅਜੈ ਮਲੂਜਾ ਨੂੰ ਵੀ ਤਲਬ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly