ਕੇਂਦਰ ਦੇ ਸਹਿਯੋਗ ਬਿਨਾਂ ਸੂਬੇ ਤਰੱਕੀ ਨਹੀਂ ਕਰ ਸਕਦੇ: ਕੈਪਟਨ

ਮਾਲੇਰਕੋਟਲਾ (ਸਮਾਜ ਵੀਕਲੀ):  ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਪੰਜਾਬ ਲੋਕ ਕਾਂਗਰਸ ਦੀ ਉਮੀਦਵਾਰ ਐੱਫ ਨਿਸਾਰਾ ਖ਼ਾਤੂਨ ਦੇ ਹੱਕ ਵਿੱਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ (ਸੰਯੁਕਤ) ਦੀ ਗੱਠਜੋੜ ਸਰਕਾਰ ਬਣਨਾ ਤੈਅ ਹੈ। ਇਹ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀ ਕਾਇਆ ਕਲਪ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਬਗ਼ੈਰ ਸੂਬੇ ਤਰੱਕੀ ਨਹੀਂ ਕਰ ਸਕਦੇ। ਕੈਪਟਨ ਨੇ ਕਿਹਾ ਕਿ ਪੰਜਾਬ ਦੀ ਗੱਠਜੋੜ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਕੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ। ਪੰਜਾਬ ਦੇ ਨੌਜਵਾਨਾਂ ਨੂੰ ‌ਰੁਜ਼ਗਾਰ ਲਈ ਵਿਦੇਸ਼ ਨਹੀਂ ਜਾਣਾ ਪਵੇਗਾ ਸਗੋਂ ਵਿਦੇਸ਼ ਗਏ ਨੌਜਵਾਨ ਪੰਜਾਬ ਨੂੰ ਪਰਤਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਹੁੰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਤਰੱਕੀ ਦੇ ਮਾਮਲੇ ਵਿੱਚ ਮਿਲਦੇ ਰਹੇ ਹਨ। ਉਨ੍ਹਾਂ ਨੂੰ ਮੋਦੀ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਤੇ ਭਗਵੰਤ ਮਾਨ ਸੂਬੇ ਦੀ ਜ਼ਿੰਮੇਵਾਰੀ ਸੰਭਾਲਣ ਦੇ ਸਮਰੱਥ ਨਹੀਂ। ਭਾਜਪਾ ਦੀ ਕੌਮੀ ਤਰਜ਼ਮਾਨ ਸਾਜ਼ੀਆ ਇਲਮੀ ਨੇ ਕਿਹਾ ਕਿ ਜੇ ਅਰਵਿੰਦ ਕੇਜਰੀਵਾਲ ਆਪਣੇ ਗੁਰੂ ਅੰਨਾ ਹਜ਼ਾਰੇ ਨੂੰ ਪਿੱਠ ਦਿਖਾ ਸਕਦਾ ਹੈ ਤਾਂ ਪੰਜਾਬੀਆਂ ਦਾ ਕੀ ਬਣੇਗਾ। ਗੱਠਜੋੜ ਦੀ ਉਮੀਦਵਾਰ ਐੱਫ ਨਿਸਾਰਾ ਖ਼ਾਤੂਨ ਨੇ ਕਿਹਾ ਕਿ ਪੰਜਾਬ ਵਿੱਚ ਗੱਠਜੋੜ ਸਰਕਾਰ ਬਣਨ ’ਤੇ ਹਲਕਾ ਮਾਲੇਰਕੋਟਲਾ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਨੇ ਯੂਪੀ-ਬਿਹਾਰ ਦੇ ਲੋਕਾਂ ਲਈ ਇਤਰਾਜ਼ਯੋਗ ਭਾਸ਼ਾ ਵਰਤੀ: ਰਾਜਨਾਥ
Next articleਪਰਵਾਸੀ ਲੋਕਾਂ ਨਾਲ ਨਹੁੰ-ਮਾਸ ਦਾ ਰਿਸ਼ਤਾ: ਚੰਨੀ