ਸਰਕਾਰੀ ਹਾਈ ਸਕੂਲ ਦੇਵਲਾਂਵਾਲਾ ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ 

ਕਪੂਰਥਲਾ,  (ਕੌੜਾ)- ਸਰਕਾਰੀ ਹਾਈ ਸਕੂਲ ਦੇਵਲਾਂਵਾਲਾ ਕਪੂਰਥਲਾ ਵਿਖੇ ਇੱਕ ਪ੍ਰਭਾਵਸਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ  ਇਲਾਕੇ ਦੇ ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਖਾਲਸਾ ਰੇਲ ਕੋਚ ਫੈਕਟਰੀ ਵਾਲਿਆਂ ਵਲੋਂ ਸਕੂਲ ਦੇ ਬੱਚਿਆਂ ਲਈ ਸਟੇਸ਼ਨਰੀ ਕਾਪੀਆਂ, ਪੈਨ, ਪੈਨਿਸਲਾਂ, ਰੇਜਰ, ਸ਼ਾਪਨਰ ਆਦਿ ਦਿਲ ਖੋਲ ਕੇ ਵੰਡੇ ਗਏ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਇਸ ਕਾਰਜ ਲਈ ਉਹਨਾਂ ਨੇ ਲੱਗਭਗ 25 ਹਜਾਰ ਰੁਪਏ ਦੀ ਰਕਮ ਖਰਚ ਕੀਤੀ। ਖਾਲਸਾ ਨੇ ਆਉਣ ਵਾਲੇ ਸਮੇਂ ਵਿੱਚ ਵੀ ਬੱਚਿਆਂ ਦੀ ਪੜ੍ਹਾਈ ਸਬੰਧੀ ਹਰ ਪ੍ਰਕਾਰ ਮਦਦ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਜਤਿੰਦਰ ਕੌਰ ਨੇ ਸੁਰਿੰਦਰ ਸਿੰਘ ਖਾਲਸਾ ਤੇ ਉਹਨਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ ਤੇ ਸਮੁੱਚੇ ਸਟਾਫ ਨੇ ਉਹਨਾਂ ਨੂੰ ਯਾਦਗਾਰੀ ਚਿੰਨ ਤੇ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਹਰਪ੍ਰੀਤ ਪਾਲ ਸਿੰਘ, ਹਰਵੇਲ ਸਿੰਘ ,ਜਤਿੰਦਰ ਸਿੰਘ, ਗਗਨਦੀਪ ਸਿੰਘ, ਪਵਨਦੀਪ ਕੌਰ, ਰੂਬਲ ਪਰਾਸਰ, ਰਾਜਨਦੀਪ ਕੌਰ, ਮੀਨੂ ,ਜਸਪ੍ਰੀਤ ਕੌਰ, ਸੁਖਜੀਤ ਸਿੰਘ ਸਮਾਜ ਸੇਵੀ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਸੀ./ ਬੀਸੀ. ਅਧਿਆਪਕ ਯੂਨੀਅਨ ਦਾ ਵਫ਼ਦ ਬਲਾਕ ਸਿੱਖਿਆ ਅਫਸਰ ਜਗਰਾਉਂ ਨੂੰ ਮਿਲਿਆ
Next article17 ਅਪ੍ਰੈਲ ਨੂੰ 10 ਵਜੇ ਨਰਿੰਦਰ ਮੋਦੀ ਅਤੇ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦਾ ਪੁਤਲਾ ਫੂਕਕੇ ਬੀਜੇਪੀ ਨੂੰ ਵੋਟ ਨਾ ਪਾਉਣ ਦਾ ਦਵਾਂਗੇ ਸੱਦਾ-ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ