ਪੰਜਾਬ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਫੂਕੇ ਜਾ ਰਹੇ ਨੇ ਪੁਤਲੇ

ਫਰੀਦਕੋਟ (ਸਮਾਜ ਵੀਕਲੀ): ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਅੱਜ ਇੱਥੇ ਜੁਬਲੀ ਸਿਨੇਮਾ ਚੌਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਆਪ ਦੇ ਆਗੂ ਗੁਰਦਿੱਤ ਸਿੰਘ ਸੇਖੋਂ, ਅਮਨਦੀਪ ਸਿੰਘ ਹੈਪੀ ਬਰਾੜ ਅਤੇ ਬੇਅੰਤ ਕੌਰ ਸੇਖੋਂ ਨੇ ਦੋਸ਼ ਲਾਇਆ ਕਿ ਸ਼ਾਂਤੀਪੂਰਨ ਧਰਨੇ ’ਤੇ ਬੈਠੇ ਕਿਸਾਨਾਂ ਉੱਪਰ ਹਰਿਆਣੇ ਵਿੱਚ ਭਾਜਪਾ ਸਰਕਾਰ ਨੇ ਲਾਠੀਚਾਰਜ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

ਬਾਬਾ ਜਸਪਾਲ ਸਿੰਘ, ਪ੍ਰੇਮ ਕੁਮਾਰ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਡੰਡੇ ਦੇ ਜ਼ੋਰ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੱਲ੍ਹਿਆਂਵਾਲਾ ਬਾਗ਼ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ: ਮੋਦੀ
Next articleਇਟਲੀ ਨੇ ਭਾਰਤ ਤੋਂ ਆਉਣ ਵਾਲਿਆਂ ਤੋਂ ਪਾਬੰਦੀ ਹਟਾਈ