ਜਾਗਦੇ ਰਹੋ ਸੱਭਿਆਚਾਰਕ ਮੰਚ ਅਤੇ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਫੋਟੋ : ਅਜਮੇਰ ਦੀਵਾਨਾ
12 ਅਗਸਤ ਨੂੰ ਸਲਾਨਾ ਸੂਫ਼ੀਆਨਾ ਮੇਲਾ ਕਰਵਾਉਣ ਦਾ ਲਿਆ ਫ਼ੈਸਲਾ 
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ )
ਜਾਗਦੇ ਰਹੋ ਸੱਭਿਆਚਾਰਕ ਮੰਚ ਰਜਿ. ਅਤੇ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਆਫ਼ ਇੰਡੀਆ ਦੀ ਮੀਟਿੰਗ ਤਰਸੇਮ ਦੀਵਾਨਾ ਚੇਅਰਮੈਨ ਅਤੇ ਸਕੱਤਰ ਜਨਰਲ ਵਿਨੋਦ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਪ੍ਰਿੰ. ਬਲਵੀਰ ਸਿੰਘ ਸੈਣੀ ਪੰਜਾਬ ਪ੍ਰਧਾਨ, ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਪੰਜਾਬ, ਅਸ਼ਵਨੀ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਓਮ ਪ੍ਰਕਾਸ਼ ਰਾਣਾ ਜ਼ਿਲਾ ਜਨਰਲ ਸਕੱਤਰ ਆਦਿ ਸ਼ਾਮਿਲ ਹੋਏ| ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬੱਧਣ ਪਰਿਵਾਰ, ਜਾਗਦੇ ਰਹੋ ਸਭਿਆਚਾਰਕ ਮੰਚ ਤੇ , ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ  ਸਲਾਨਾ ਸੂਫ਼ੀਆਨਾ ਮੇਲਾ 12 ਅਗਸਤ  ਦਿਨ ਸੋਮਵਾਰ ਨੂੰ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਕਰਵਾਇਆ ਜਾਵੇਗਾ | ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਉਸਤਾਦ ਸੁਰਿੰਦਰ ਪਾਲ ਪੰਛੀ,ਰਾਣੀ ਰਣਦੀਪ,ਮਦਨ ਕੋਟਲਾ, ਅਜਮੇਰ ਦੀਵਾਨਾ, ਸੱਤਾ ਮੰਡਾਲੀ,ਜੀਤ ਹਰਜੀਤ, ਰਾਮ ਕਠਾਰੀਆ, ਅਲੀਜਾ ਦੀਵਾਨਾ,ਆਪਣੇ ਫਨ ਦਾ ਮੁਜ਼ਾਹਰਾ ਕਰਨਗੇ | ਪ੍ਰਿੰਸੀਪਲ ਬਲਬੀਰ ਸਿੰਘ ਸੈਣੀ ਨੇ ਦੱਸਿਆ ਕਿ ਭਗਤ ਨਗਰ ਨਜਦੀਕ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਏ ਜਾਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ , ਗੁਰਬਿੰਦਰ ਸਿੰਘ ਪਲਾਹਾ, ਓਮ ਪ੍ਰਕਾਸ਼ ਰਾਣਾ , ਅਸ਼ਵਨੀ ਸ਼ਰਮਾ, ਇੰਦਰਜੀਤ ਸਿੰਘ ਮੁਕੇਰੀਆਂ, ਸੁਖਵਿੰਦਰ ਸਿੰਘ ਮੁਕੇਰੀਆਂ, ਰਮਨ ਤੰਗਰਾਲੀਆ, ਬਲਜਿੰਦਰ ਸਿੰਘ, ਰਾਕੇਸ਼ ਕੁਮਰਾ,ਰਮਨ ਕੁਮਾਰ, ਦਲਵੀਰ ਚਰਖਾ,ਗੌਰਵ ਕੁਮਾਰ, ਸੁਰਿੰਦਰ ਮੱਟੂ, ਅਮਰਜੀਤ ਭੱਟੀ ਅਤੇ ਹੋਰ ਪੱਤਰਕਾਰ ਆਦਿ ਹਾਜਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕਾਰਗਿਲ ਦੇ ਸ਼ਹੀਦ ਸਾਡੇ ਮਹਾਨ ਨਾਇਕ ਹਨ, ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ: ਡਾ: ਰਮਨ ਘਈ
Next articleਗੁਰੂ ਰਵਿਦਾਸ ਮਹਾਰਾਜ ਜੀ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਸੰਬੋਧਨ ਕੀਤਾ ਜਾਵੇ-: ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇ ਜੌੜੇ