ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 4 ਫਰਵਰੀ 2026 ਨੂੰ ਸਰਕਾਰੀ ਹਾਈ ਸਮਾਰਟ ਸਕੂਲ, ਪਿੰਡ ਨਿੱਘੀ(ਬਲਾਚੌਰ) ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਨਿਰਮਲ ਕੁਮਾਰ (ਮੁੱਖ ਅਧਿਆਪਕ) ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਦੇ ਬਾਨੀ ਸਰ ਹੈਨਰੀ ਡਿਊਨਾ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਅਤੇ ਪੰਜਾਬ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਸਮਾਜ ਕਲਿਆਣ ਦਾ ਕੰਮ ਕਰਦੀ ਹੈ । ਉਨਾਂ ਨੇ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਵਾਨੀ ਬਰਬਾਦ ਹੋ ਰਹੀ ਹੈ। ਰੋਜਾਨਾ ਹੀ ਪੰਜਾਬ ਦੇ ਚਾਰ ਤੋਂ ਪੰਜ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਅਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਵਿਦਿਆਰਥੀਆਂ ਨੂੰ ਆਪਣੀ ਮੰਜਿਲ ਤੇ ਪੰਹੁਚਣ ਲਈ ਸਖਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਗਲਤ ਰਸਤੇ ਨੂੰ ਅਪਣਾਉਣਾ ਚਾਹੀਦਾ ਹੈ ਕਿਉਕਿ ਨਸ਼ਿਆਂ ਤੋਂ ਦੂਰ ਰਹਿ ਕੇ ਹੀ ਸੁਪਨੇ ਪੂਰੇ ਹੋ ਸਕਦੇ ਹਨ। ਉਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਚੰਗੇ ਭਵਿੱਖ ਲਈ ਕਾਲਜਾਂ, ਯੂਨੀਵਰਸਿਟੀਆਂ ਵਿੱਚ ਜਾ ਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਤੁਸੀਂ ਕਦੇ ਵੀ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ੀਲੀ ਵਸਤੂ ਦਾ ਸੇਵਨ ਨਹੀਂ ਕਰਨਾ, ਹੈ ਕਿਉਕਿ ਅਣਜਾਨਤਾ ਵਿੱਚ ਆ ਕੇ ਬੱਚੇ ਗਲਤ ਸੰਗਤ ਦਾ ਸ਼ਿਕਾਰ ਹੋ ਜਾਦੇ ਹਨ । ਉਨਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਨਸ਼ਾ ਮੁਕਤ ਕਰੀਏ, ਤਾਂ ਹੀ ਅਸੀਂ ਆਪਣੇ ਪਿੰਡ ਨੂੰ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ। ਕਿਉਕਿ ਚੰਗੇ ਕੰਮ ਦੀ ਸੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਪਵੇਗੀ। ਨਸ਼ੇ ਤੋਂ ਦੂਰ ਰਹਿਣ ਲਈ ਸਾਨੂੰ ਆਪਣੇ ਗੁਰੂਆਂ ,ਸ਼ਹੀਦਾਂ ,ਯੋਧਿਆਂ ਦੀਆਂ ਜੀਵਨੀਆਂ ਪੜਨੀਂਆਂ ਚਾਹੀਦੀਆਂ ਹਨ ਤਾਂ ਸਾਨੂੰ ਉਨਾਂ ਦੀ ਸੰਘਰਸ਼ ਦਾ ਪਤਾ ਚਲੇਗਾ। ਇਸ ਨਾਲ ਅਸੀਂ ਗਲਤ ਆਦਤਾਂ ਤੋਂ ਦੂਰ ਰਹਿ ਸਕਦੇ ਹਾਂ। ਉਸ ਤੋਂ ਬਾਦ ਉਨਾ ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ। ਇਸ ਮੌਕੇ ਤੇ ਸ਼੍ਰੀ ਨਿਰਮਲ ਕੁਮਾਰ(ਮੁੱਖ ਅਧਿਆਪਕ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ। ਇਸ ਮੌਕੇ ਤੇ ਸਮੂਹ ਸਟਾਫ ਵਿਕਰਮ ਸਿੰਘ, ਹਰਮਨਦੀਪ ਕੌਰ, ਰੀਨਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



