ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਖੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਟਿੱਚਰ ਭਰੇ ਲਹਿਜੇ ਨਾਲ ਜ਼ਲੀਲ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੌੜੀ ਮਾਨਸਿਕਤਾ ਦੀ ਨਿਸ਼ਾਨੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੇ ਕਿਹਾ ਕਿ ਪਵਿੱਤਰ ਸਦਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਬੇਲੋੜਾ ਜ਼ਲੀਲ ਕਰਨਾ ਅਤੇ ਮੀਡੀਏ ਵਿੱਚ ਲੋਕਾਂ ਦਾ ਧਿਆਨ ਸਰਕਾਰ ਦੇ ਲੋਕ ਵਿਰੋਧੀ ਨੀਤੀਆਂ ਤੋਂ ਹਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ੁਰਲੀਆਂ ਛੱਡਣਾ ਆਮ ਗੱਲ ਹੈ ਪਰ ਅੱਜ ਪਾਣੀਆਂ ਦੇ ਮੁੱਦੇ ਤੇ ਕਿਸਾਨਾਂ ਦਾ ਮਜ਼ਾਕ ਉਡਾਉਂਦੇ ਹੋਏ ਪੁੱਛਣਾ “ਕਿਸਾਨ ਹੁਣ ਕਿੱਥੇ ਹਨ?” ਅਤੇ “ਏਸੀ ਟਰਾਲੀਆਂ” ਤੇ ਉਨ੍ਹਾਂ ਨੂੰ ਤਾਹਨੇ ਮਿਹਣੇ ਮਾਰਨੇ ਦੇਸ਼ ਦੇ ਅੰਨਦਾਤੇ ਦਾ ਨਿਰਾਦਰ ਹੈ। ਕਾਂਗਰਸ ਦੇ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਹੰਕਾਰੀ ਰੱਵਈਏ ਜਿਥੇ ਆਮ ਆਦਮੀ ਪਾਰਟੀ ਲਈ ਘਾਤਕ ਹੈ ਉਥੇ ਉਨ੍ਹਾਂ ਦੇ ਕੰਮ ਪੰਜਾਬ, ਪੰਜਾਬੀਅਤ ਅਤੇ ਕਿਸਾਨ, ਮਜ਼ਦੂਰ ਵਿਰੋਧੀ ਕੰਮ ਵੀ ਪੰਜਾਬ ਦੇ ਲੋਕਾਂ ਲਈ ਘਾਤਕ ਹਨ। ਉਨ੍ਹਾਂ ਭਗਵੰਤ ਮਾਨ ਦੇ ਅਜਿਹੇ ਰੱਵਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਪੰਜਾਬ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਜੀ ਦੀ ਅਗਵਾਈ ਵਿੱਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



