ਵੈਨਕੂਵਰ (ਸਮਾਜ ਵੀਕਲੀ): ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਭਾਰਤ ’ਚ ਮੁਸਲਮਾਨਾਂ ਖਿਲਾਫ਼ ਹਿੰਸਾ ਦੇ ਵਧਦੇ ਖ਼ੌਫ ’ਤੇ ਫਿਕਰ ਜ਼ਾਹਿਰ ਕਰਦੇ ਹੋਏ ਇਕ ਟਵੀਟ ਵਿੱਚ ਮੋਦੀ ਸਰਕਾਰ ਨੂੰ ਘੇਰਿਆ ਹੈ। ਜਗਮੀਤ ਨੇ ਕਿਹਾ ਕਿ ਭਾਰਤ ਸਰਕਾਰ ਮੁਸਲਮਾਨਾਂ ਵਿਰੋਧੀ ਭਾਵਨਾਵਾਂ ਨੂੰ ਭੜਕਾਉਣਾ ਬੰਦ ਕਰੇ। ਜਗਮੀਤ ਨੇ ਟਵੀਟ ਕੀਤਾ, ‘‘ਮੈਂ ਭਾਰਤ ਵਿੱਚ ਮੁੁਸਲਿਮ ਭਾਈਚਾਰੇ ਖਿਲਾਫ਼ ਹਿੰਸਾ ਦੀਆਂ ਤਸਵੀਰਾਂ ਤੇ ਵੀਡੀਓਜ਼ ਅਤੇ ਜਾਣ ਬੁੱਝ ਕੇ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਬੇਹੱਦ ਫਿਕਰਮੰਦ ਹਾਂ। ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਸਲਿਮ ਵਿਰੋਧੀ ਭਾਵਨਾਵਾਂ ਨੂੰ ਹਵਾ ਦੇਣ ਤੋਂ ਗੁਰੇਜ਼ ਕਰੇ। ਮਨੁੱਖੀ ਅਧਿਕਾਰਾਂ ਦੀ ਹਰ ਹਾਲ ਸੁਰੱਖਿਆ ਯਕੀਨੀ ਬਣਾਈ ਜਾਵੇ। ਕੈਨੇਡਾ ਹਰ ਥਾਂ ਅਮਨ ਦੀ ਬਹਾਲੀ ਲਈ ਮਜ਼ਬੂਤ ਭੂਮਿਕਾ ਨਿਭਾ ਸਕਦਾ ਹੈ।’’ ਜਗਮੀਤ ਨੇ ਇਹ ਟਿੱਪਣੀਆਂ ਅਜਿਹੇ ਮੌਕੇ ਕੀਤੀਆਂ ਹਨ ਜਦੋਂ ਭਾਰਤ ਦੇ ਕਈ ਸ਼ਹਿਰਾਂ ਤੇ ਕਸਬਿਆਂ ਵਿੱਚ ਰਾਮਨੌਮੀ ਦੇ ਜਸ਼ਨਾਂ ਮੌਕੇ ਦੋ ਧਿਰਾਂ ’ਚ ਹੋਏ ਝਗੜੇ ਮਗਰੋਂ ਫਿਰਕੂ ਦੰਗੇ ਭੜਕੇ ਤੇ ਹਜੂਮ ਨੇ ਅੱਗਜ਼ਨੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly