ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਲਾਤਾਂ ਵਿੱਚ ਪੰਜਾਬ ਉਤੇ ਸਭ ਤੋਂ ਖ਼ਤਰਾ ਮੰਡਰਾ ਰਿਹਾ ਸੀ ਭਾਵੇਂ ਪਾਕਿਸਤਾਨ ਦੇ ਕਾਇਰਾਨਾ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣਾ ਬਣਦਾ ਸੀ ਇਸ ਨਾਲ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਝੱਲਣਾ ਪੈਂਦਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਖ਼ਲ ਅੰਦਾਜ਼ੀ ਨਾਲ ਜੋ ਭਾਰਤ ਅਤੇ ਪਾਕਿਸਤਾਨ ਦੇ ਦਰਮਿਆਨ ਸੀਜ਼ ਫਾਇਰ ਹੋਕੇ ਜੰਗ ਰੁਕਣ ਦਾ ਐਲਾਨ ਹੋਇਆ ਉਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਅਤੇ ਸਾਰੀਆਂ ਰਾਜਸੀ ਧਿਰਾਂ ਕੇਂਦਰ ਸਰਕਾਰ ਅਤੇ ਭਾਰਤੀ ਫੌਜਾਂ ਨਾਲ ਸਹਿਯੋਗ ਕਰ ਰਹੀਆਂ ਸਨ। ਪਰ ਜੇਕਰ ਜੰਗ ਭਖਦੀ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਹੋਣਾ ਸੀ। ਉਨ੍ਹਾਂ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਪ੍ਰਧਾਨ ਮਲਿਕਾਅਰੁਜਨ ਖੜਗੇ ਜੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਦੂਰ ਅੰਦੇਸ਼ੀ ਨਾਲ ਫੈਸਲੇ ਲੈਂਦਿਆਂ ਕੇਂਦਰ ਸਰਕਾਰ ਅਤੇ ਭਾਰਤੀ ਫੌਜਾਂ ਨਾਲ ਖੜ੍ਹਕੇ ਹੌਂਸਲਾ ਅਫਜ਼ਾਈ ਕੀਤੀ ਅਤੇ ਭਾਰਤ ਦੇ ਲੋਕਾਂ ਦਾ ਮਾਰਗਦਰਸ਼ਨ ਕਰਦਿਆਂ ਸਹਿਯੋਗ ਕਰਨ ਲਈ ਪ੍ਰੇਰਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



