ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਹਾਈਵੇ 344 ਏ ਜੋ ਰੋਪੜ੍ਹ ਤੋਂ ਫਗਵਾੜਾ ਤੱਕ ਜਾਂਦਾ ਹੈ ਇਸ ਰੋਡ ਉੱਤੇ ਇਸ ਨੈਸ਼ਨਲ ਹਾਈਵੇ ਤੇ ਪਿੰਡ ਰੈਲਮਾਜਰਾ ਤੋਂ ਲੈ ਕੇ ਕਾਠਗੜ੍ਹ ਮੋੜ ਤੱਕ ਨੈਸ਼ਨਲ ਹਾਈਵੇ ਵਲੋਂ ਲਗਾਇਆ ਗਈਆਂ ਸਟਰੀਟ ਲਾਇਟਾਂ ਹਮੇਸ਼ਾ ਹੀ ਬੰਦ ਰਹਿੰਦੀਆਂ ਹਨ। ਜਿਸ ਕਰਕੇ ਰਾਤ ਸਮੇਂ ਇਸ ਰੋਡ ਤੇ ਚਲਣ ਵਾਲੇ ਵਾਹਨ ਚਾਲਕਾਂ ਅਤੇ ਸਾਈਕਲ ਚਾਲਕਾਂ ਨੂੰ ਜੋ ਇਸ ਇਲਾਕੇ ਦੇ ਸਨਅਤੀ ਖੇਤਰ ਦੀਆਂ ਵੱਖ ਵੱਖ ਫੈਕਟਰੀਆਂ ਵਿਚ ਕੰਮ ਕਰਦੇ ਹਨ। ਉਨ੍ਹਾਂ ਨੂੰ ਆਉਣ ਜਾਣ ਵਿਚ ਭਾਰੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਉੱਚ ਅਧਿਕਾਰੀਆਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਸਟਰੀਟ ਲਾਈਟਾਂ ਨੂੰ ਜਲਦੀ ਠੀਕ ਕਰਵਾ ਕੇ ਲੋਕਾਂ ਦੀ ਮੁੱਖ ਮੁਸ਼ਕਿਲ ਹੱਲ ਕੀਤੀ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



